15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

'ਆਪ' ਨੂੰ ਛੱਡ ਭਾਜਪਾ 'ਚ ਸ਼ਾਮਿਲ ਹੋਏ ਪੀ.ਏ.ਡੀ.ਬੀ. ਚੇਅਰਮੈਨ ਗੁਰਦੇਵ ਸਿੰਘ

ਗੁਰਦੇਵ ਸਿੰਘ ਨੂੰ ਭਾਜਪਾ ਵਿਚ ਸ਼ਾਮਿਲ ਕਰਦੇ ਹੋਏ ਦੀਦਾਰ ਸਿੰਘ ਭੱਟੀ ਅਤੇ ਮਨਜਿੰਦਰ ਸਿੰਘ ਰੋਮੀ | ਅਜੀਤ ਤਸਵੀਰ <br/> 23-02-2026
ਖਮਾਣੌਂ, 22 ਫਰਵਰੀ (ਮਨਮੋਹਣ ਸਿੰਘ ਕਲੇਰ)-'ਆਪ' ਪਾਰਟੀ ਨੂੰ ਖਮਾਣੋਂ 'ਚ ਉਦੋਂ ਵੱਡਾ ਝਟਕਾ ਲਗਾ ਜਦੋਂ ਮੌਜੂਦਾ ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ ਖਮਾਣੋਂ ਦੇ ਚੇਅਰਮੈਨ ਗੁਰਦੇਵ ਸਿੰਘ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸਾਮਿਲ ਹੋ ਗਏ | ਜਿਨ੍ਹਾਂ ਨੂੰ ਭਾਜਪਾ ਪੰਜਾਬ ਦੇ ਐਨ.ਜੀ.ਓ. ਸੈੱਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਦੁਆਰਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਨੂੰ ਭਾਜਪਾ 'ਚ ਸ਼ਾਮਿਲ ਕੀਤਾ ਗਿਆ | ਭਾਜਪਾ 'ਚ ਸ਼ਾਮਿਲ ਹੋਣ 'ਤੇ ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀ ਪੰਜਾਬੀਆਂ ਬਾਰੇ ਸਕਾਰਾਤਮਿਕ ਸੋਚ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਹੈ | ਰੋਮੀ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਸਮਾਜ ਦਾ ਹਰ ਵਰਗ ਪਾਰਟੀ ਵਿਚ ਸ਼ਮੂਲੀਅਤ ਕਰਨਾ ਚਾਹੁੰਦਾ ਹੈ | ਦੀਦਾਰ ਸਿੰਘ ਭੱਟੀ ਅਤੇ ਉਨ੍ਹਾਂ ਦੀ ਟੀਮ ਵਲੋਂ ਗੁਰਦੇਵ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ | ਭੱਟੀ ਨੇ ਕਿਹਾ ਕਿ ਇਸ ਸ਼ਮੂਲੀਅਤ ਨਾਲ ਜਿਥੇ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਇਆ ਹੈ ਉੱਥੇ ਹੀ ਅਜਿਹੀ ਸ਼ਖ਼ਸੀਅਤ ਨਾਲ ਪਾਰਟੀ ਨੂੰ ਹੋਰ ਵੀ ਬਲ ਮਿਲੇਗਾ | ਇਸ ਮੌਕੇ ਗੁਰਵਿੰਦਰ ਸਿੰਘ ਸੋਹੀ ਸੂਬਾ ਕੋ-ਕਨਵੀਨਰ ਐਨ.ਜੀ.ਓ ਸੈੱਲ, ਧਰਮਿੰਦਰ ਕੁਮਾਰ, ਕੁਲਦੀਪ ਸਹੋਤਾ, ਰਸ਼ਪਿੰਦਰ ਸਿੰਘ ਢਿੱਲੋਂ, ਐਡਵੋਕੇਟ ਕਰਨਵੀਰ ਸਿੰਘ, ਸਿਕੰਦਰ ਸਿੰਘ, ਜਸਵਿੰਦਰ ਸਿੰਘ, ਸਾਬਕਾ ਈ.ਟੀ.ਓ, ਸ਼ਾਮ ਸੁੰਦਰ ਭਾਰਦਵਾਜ, ਸ਼ਿੰਗਾਰਾ ਸਿੰਘ ਸ਼ਾਮਿਲ
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 25 ਨੂੰ -ਮਾਧੋਪੁਰ ਅਗਲੀ ਖ਼ਬਰ ਪ੍ਰਾਚੀਨ ਭੋਲੇ ਨਾਥ ਮੰਦਰ ਅਮਲੋਹ ਵਿਖੇ ਸਾਲਾਨਾ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।