15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪ੍ਰਵਾਸੀ ਭਾਰਤੀ ਦੇ ਆਰਗੈਨਿਕ ਖੇਤੀ ਲਈ ਸ਼ੁਰੂ ਕੀਤੇ ਹੰਜਰਾ ਫਾਰਮ ਹਾਊਸ ਦਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਤਾ ਉਦਘਾਟਨ

ਸਮਾਜ ਸੇਵੀ ਆਗੂ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਦੇ ਆਰਗੈਨਿਕ ਖੇਤੀ ਲਈ ਬਣਾਏ ਹੰਜਰਾ ਫਾਰਮ ਹਾਊਸ ਦੇ ਉਦਘਾਟਨ ਮੌਕੇ ਕੀਰਤਨ ਕਰਦੇ ਹੋਏ ਸੰਤ ਬਾਬਾ ਗੁਰਜੀਤ ਸਿੰਘ ਹਰੀਗੜ੍ਹ ਵਾਲੇ ਅਤੇ ਸੰਗਤਾਂ ਦਾ ਇਕੱਠ | ਤਸਵੀਰਾਂ : ਗੁਰਇਕਬਾਲ ਸਿੰਘ ਖ਼ਾਲਸਾ <br/> 23-02-2026
ਪਾਤੜਾਂ, 22 ਫਰਵਰੀ (ਗੁਰਇਕਬਾਲ ਸਿੰਘ ਖਾਲਸਾ)-ਸਬ ਡਵੀਜ਼ਨ ਪਾਤੜਾਂ ਅੰਦਰ ਉੱਗੇ ਸਮਾਜ ਸੇਵੀ ਆਗੂ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਵਲੋਂ ਦਵਾਈਆਂ ਅਤੇ ਕੀਟਨਾਸ਼ਕ ਪਦਾਰਥਾਂ ਦੀ ਵਰਤੋਂ ਤੋਂ ਬਿਨਾਂ ਸ਼ੁਰੂ ਕੀਤੀ ਗਈ ਆਰਗੈਨਿਕ ਖੇਤੀ ਲਈ ਬਣਾਏ ਗਏ ਹੰਜਰਾ ਫਾਰਮ ਹਾਊਸ ਦਾ ਅੱਜ ਉਦਘਾਟਨ ਕੀਤਾ ਗਿਆ ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਿੱਖ ਪੰਥ ਦੇ ਮਹਾਨ ਪ੍ਰਚਾਰਕ ਸੰਤ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਵਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਹੀਰਾ ਬਾਗ਼ ਪਟਿਆਲਾ ਤੋਂ ਕਾਰ ਸੇਵਾ ਵਾਲੇ ਸੰਤ ਬਾਬਾ ਅਮਰੀਕ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਤ ਗੁਰਜੀਤ ਸਿੰਘ ਹਰੀਗੜ੍ਹ ਵਾਲੇ ਅਤੇ ਸੰਤ ਬਾਬਾ ਅਮਰੀਕ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਜੱਸ ਕਰਾਉਣ ਉਪਰੰਤ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਜਿੱਥੇ ਵਿਦੇਸ਼ ਵਿਚ ਰਹਿੰਦਿਆਂ ਸਖ਼ਤ ਮਿਹਨਤ ਕਰਕੇ ਆਪਣੇ ਕਾਰੋਬਾਰ ਨੂੰ ਬੁਲੰਦੀਆਂ 'ਤੇ ਲੈ ਕੇ ਗਏ ਉੱਥੇ ਹੀ ਹੁਣ ਭਾਰਤ ਵਾਪਸ ਆ ਕੇ ਦਵਾਈਆਂ ਅਤੇ ਕੀਟਨਾਸ਼ਕ ਪਦਾਰਥਾਂ ਦੀ ਸਪਰੇਅ ਤੋਂ ਬਿਨਾਂ ਜੋ ਆਰਗੈਨਿਕ ਖੇਤੀ ਕਰਨ ਦਾ ਫ਼ੈਸਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਹੋਰ ਕਿਸਾਨਾਂ ਨੂੰ ਵੀ ਆਰਗੈਨਿਕ ਖੇਤੀ ਕਰਨ ਦਾ ਹੌਸਲਾ ਵਧੇਗਾ ਉੱਥੇ ਹੀ ਲੋਕਾਂ ਨੂੰ ਸ਼ੁੱਧ ਅਤੇ ਆਰਗੈਨਿਕ ਫ਼ਸਲਾਂ ਅਤੇ ਸਬਜ਼ੀਆਂ ਮਿਲਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਈ ਬਿਮਾਰੀਆਂ ਤੋਂ ਰਾਹਤ ਮਿਲੇਗੀ | ਇਸ ਮੌਕੇ ਸਮਾਜ ਸੇਵੀ ਆਗੂ ਪ੍ਰਵਾਸੀ ਭਾਰਤੀ ਸੁਖਦੇਵ ਸਿੰਘ ਬੈਲਜੀਅਮ ਨੇ ਆਈਆਂ ਸਭ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੱਥੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ, ਗੁਰਨਾਮ ਸਿੰਘ ਔਲਖ, ਨਾਹਰ ਸਿੰਘ ਹਰੀਕਾ, ਸੈਕਟਰੀ ਸੰਤੋਖ ਸਿੰਘ, ਗੁਰਪਿਆਰ ਸਿੰਘ ਹਰੀਕਾ, ਸਤਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਬਜਾਜ, ਸੰਤੋਖ ਸਿੰਘ ਖਿੰਡਾ, ਬਲਜੀਤ ਸਿੰਘ ਬੱਲੀ ਖਾਨੇਵਾਲ ਜਸਪਾਲ ਸਿੰਘ ਸਮਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੀਸ਼ ਮਹਿਲ 'ਚ ਝੂਲਾ ਡਿਗਦੇ ਡਿਗਦੇ ਬਚਿਆ, ਨੁਕਸਾਨ ਹੋਣ ਤੋਂ ਬਚਿਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 'ਚ ਬਣੇਗੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ-ਨਰਿੰਦਰ ਸਿੰਘ ਬਜਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।