ਬਸੀ ਪਠਾਣਾਂ, 27 ਫਰਵਰੀ (ਐਚ.ਐਸ.ਗੌਤਮ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਕਿ੍ਸ਼ਨ ਵਧਵਾ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ 'ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ' ਵਿਚ ਵੱਡੀ ਗਿਣਤੀ ਵਿਚ ਜ਼ਿਲੇ੍ਹ ਭਰ ਦੇ ਕਾਂਗਰਸੀ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਬਰਨਾਲਾ ਰੈਲੀ 'ਚ ਕਾਂਗਰਸ ਪਾਰਟੀ ਕਿਸਾਨ-ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰੇਗੀ | ਕਿਉਂਕਿ ਰਾਹੁਲ ਗਾਂਧੀ ਨੇ ਜਿੱਥੇ ਦੇਸ਼ ਦੀ ਸੰਸਦ ਵਿਚ ਮਗਨਰੇਗਾ ਕਾਨੂੰਨ ਬਦਲਣ ਅਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ, ਉੱਥੇ ਵੱਖ-ਵੱਖ ਰਾਜਾਂ ਵਿਚ ਰੈਲੀਆਂ ਕਰਕੇ ਲੋਕਾਂ ਨੂੰ ਕਿਸਾਨ-ਮਜ਼ਦੂਰ ਵਿਰੋਧੀ ਵਪਾਰ ਸਮਝੌਤੇ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ |