ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਅਤੇ ਸਕੂਲ ਆਫ਼ ਐਮੀਨੈਂਸ ਖਮਾਣੋਂ ਕਲਾਂ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਵਿਖੇ ਬੱਚਿਆਂ ਦੇ ਅਕਾਦਮਿਕ ਪੱਧਰ ਦੀ ਜਾਂਚ ਕੀਤੀ ਗਈ | ਸਕੂਲ ਦੀ ਰਸੋਈ ਅਤੇ ਮਿਡ-ਡੇ-ਮੀਲ ਸਹੀ ਪਾਇਆ ਗਿਆ | ਸਕੂਲ ਆਫ਼ ਐਮੀਨੈਂਸ ਖਮਾਣੋਂ ਕਲਾਂ ਵਿਖੇ ਦਸਵੀਂ ਜਮਾਤ ਦੇ ਮੈਰੀਟੋਰੀਅਸ ਬੱਚਿਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਪ੍ਰੀਖਿਆ ਦੌਰਾਨ ਸਟਰੈਸ ਮੈਨੇਜਮੈਂਟ ਬਾਰੇ ਵੀ ਗੱਲਬਾਤ ਕੀਤੀ ਅਤੇ ਬੋਰਡ ਪ੍ਰੀਖਿਆ ਵਿਚ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਅਧਿਆਪਕਾਂ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮੀਟਿੰਗ ਵੀ ਕੀਤੀ ਅਤੇ ਬੱਚਿਆਂ ਦੀ ਇਨਰੋਲਮੈਂਟ ਵਧਾਉਣ ਦਾ 25 ਪ੍ਰਤੀਸ਼ਤ ਟੀਚਾ ਦਿੱਤਾ ਗਿਆ¢ ਇਸੇ ਦੌਰਾਨ ਸਕੂਲ ਆਫ਼ ਐਮੀਨੈਂਸ ਖਮਾਣੋਂ ਕਲਾਂ ਵਿਖੇ ਅੱਠਵੀਂ ਜਮਾਤ ਦੇ ਪ੍ਰੀਖਿਆ ਕੇਂਦਰ ਨੂੰ ਵੀ ਉਨ੍ਹਾਂ ਚੈੱਕ ਕੀਤਾ |