25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਡੀ.ਟੀ.ਐੱਫ਼ ਵਲੋਂ ਦਫ਼ਤਰੀ ਕਰਮਚਾਰੀਆਂ 'ਤੇ ਕੀਤੇ ਤਸ਼ੱਦਦ ਦੀ ਨਿਖੇਧੀ

ਅਜੀਤ ਡੈਸਕ 28-02-2026
ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਬਲਜਿੰਦਰ ਸਿੰਘ)-20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਤੇ 31 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੱਟ ਲਾਉਣ 'ਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਤਹਿਗੜ੍ਹ ਸਾਹਿਬ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਡੀ.ਟੀ.ਐਫ਼ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਤੇ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਨੇ ਕਿਹਾ ਕਿ ਬੀਤੇ ਕੱਲ੍ਹ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ | ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਈ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥੀਆਂ, ਜੋ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ 8 ਸਤੰਬਰ 2025 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਤਨਖ਼ਾਹਾਂ ਨਾ ਘਟਾਉਣ ਅਤੇ ਠੋਸ ਫ਼ੈਸਲਾ ਲੈਣ ਦੀ ਹਦਾਇਤ ਵੀ ਕੀਤੀ ਸੀ, ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਤੋਂ ਇਲਾਵਾ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ, ਮਹਿੰਦਰਪਾਲ ਸਿੰਘ, ਅਵਤਾਰ ਸਿੰਘ ਰਾਠੀ, ਗੁਰਤੇਜ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ, ਜਗਪਾਲ ਅਤੇ ਗੁਰਮੁੱਖ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕਰਨ ਦੇ ਫ਼ੈਸਲੇ ਦਾ ਵਿਧਾਇਕ ਬੜਿੰਗ ਨੇ ਕੀਤਾ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।