25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕੇਜਰੀਵਾਲ ਤੇ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕਰਨ ਦੇ ਫ਼ੈਸਲੇ ਦਾ ਵਿਧਾਇਕ ਬੜਿੰਗ ਨੇ ਕੀਤਾ ਸਵਾਗਤ

ਅਜੀਤ ਡੈਸਕ 28-02-2026
ਅਮਲੋਹ, 27 ਫਰਵਰੀ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦਿੱਲੀ ਦੀ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ 'ਚ ਬਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ 'ਤੇ ਭਰੋਸਾ ਹੋਰ ਵਧਿਆ ਹੈ | ਬੜਿੰਗ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਹੋ ਰਹੀ ਸੀ, ਪਰ ਹੁਣ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ 'ਤੇ ਹੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੋਟਾਲਾ ਦਰਅਸਲ ਇਕ ਸਿਆਸੀ ਸਾਜ਼ਿਸ਼ ਸੀ | ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਖੀਰ ਅਦਾਲਤ ਵਿਚ ਸੱਚ ਸਾਹਮਣੇ ਆ ਗਿਆ | ਵਿਧਾਇਕ ਬੜਿੰਗ ਨੇ ਕਿਹਾ ਕਿ ਇਹ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ |
ਪਿਛਲੀ ਖ਼ਬਰ ਫਿਰੌਤੀਆਂ ਮੰਗਣ ਦੇ ਮਾਮਲੇ 'ਚ ਖਮਾਣੋਂ ਪੁਲਿਸ ਵਲੋਂ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਡੀ.ਟੀ.ਐੱਫ਼ ਵਲੋਂ ਦਫ਼ਤਰੀ ਕਰਮਚਾਰੀਆਂ 'ਤੇ ਕੀਤੇ ਤਸ਼ੱਦਦ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।