ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਅਲੂਮਨੀ ਐੱਸੋਸੀਏਸ਼ਨ ਵਲੋਂ ਕਾਲਜ ਵਿਖੇ ਸਾਲਾਨਾ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਵਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਵਡਮੁੱਲਾ ਯੋਗਦਾਨ ਪਾਉਣ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ 'ਤੇ ਸਥਿਤ ਮਾਤਾ ਗੁਜਰੀ ਕਾਲਜ ਉਚੇਰੀ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ ਅਤੇ ਮੌਜੂਦਾ ਸਮੇਂ ਦੀਆਂ ਸਭ ਵਿੱਦਿਅਕ ਲੋੜਾਂ ਦੀ ਪੂਰਤੀ ਕਰਨ ਲਈ ਵਚਨਬੱਧ ਹੈ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਮਾਗਮ ਵਿਚ ਪਹੁੰਚੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਕਾਲਜ ਦੀ ਅਨਮੋਲ ਧਰੋਹਰ ਹਨ, ਜੋ ਹਮੇਸ਼ਾ ਸਮਾਜਿਕ, ਆਰਥਿਕ ਅਤੇ ਅਕਾਦਮਿਕ ਸਹਿਯੋਗ ਦੇ ਕੇ ਸੰਸਥਾ ਦੀ ਤਰੱਕੀ ਅਤੇ ਨਵੇਂ ਮਿਆਰ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਅਲੂਮਨੀ ਐੱਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰ ਕੇ ਕਾਲਜ ਦਾ ਨਾਮ ਦੇਸ਼-ਦੁਨੀਆਂ ਵਿਚ ਰੌਸ਼ਨ ਕੀਤਾ ਹੈ | ਸਾਬਕਾ ਵਿਦਿਆਰਥੀ ਤੇ ਸੇਵਾ ਮੁਕਤ ਅਧਿਆਪਕ ਪ੍ਰੋ. ਅਸ਼ੋਕ ਸੂਦ ਨੇ ਆਪਣੀਆਂ ਸੁਨਹਿਰੀ ਯਾਦਾਂ ਅਤੇ ਜੀਵਨ ਅਨੁਭਵ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਸਵੈ ਅਨੁਸ਼ਾਸਨ ਨਾਲ ਵਿੱਦਿਆ ਗ੍ਰਹਿਣ ਕਰਨ ਲਈ ਉਤਸ਼ਾਹਿਤ ਕੀਤਾ | ਸਾਬਕਾ ਵਿਦਿਆਰਥੀਆਂ ਐਡਵੋਕੇਟ ਅਮਰਜੀਤ ਸਿੰਘ ਚੀਮਾ, ਐੱਸ.ਐੱਸ.ਪੀ. ਵਿਜੀਲੈਂਸ ਲਖਵੀਰ ਸਿੰਘ ਲੱਖਾ, ਸਲੀਮ ਮੁਹੰਮਦ, ਲਖਵੀਰ ਸਿੰਘ, ਰਵਨੀਤ ਸਿੰਘ, ਅਮਰਜੀਤ ਸਿੰਘ ਬੰਟੀ ਯੂ.ਕੇ. ਅਤੇ ਹੋਰ ਸਾਬਕਾ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਯਾਦਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਕਾਲਜ ਐਕਸ ਸਟੂਡੈਂਟ ਐੱਸੋਸੀਏਸ਼ਨ ਦੇ ਵਰਲਡ ਵਾਈਡ ਪ੍ਰਧਾਨ ਪਿ੍ਤਪਾਲ ਸਿੰਘ ਬਾਲੂ (ਅਮਰੀਕਾ), ਬਲਬੀਰ ਸਿੰਘ ਭੂਟਾ, ਸੁਰਿੰਦਰ ਕੌਰ ਸੇਵਾ ਮੁਕਤ ਅਧਿਆਪਕ ਪ੍ਰੋ. ਹਰਬੰਸ ਸਿੰਘ, ਪ੍ਰੋ. ਗੁਰਪ੍ਰਕਾਸ਼ ਸਿੰਘ ਸੰਧੂ, ਪ੍ਰੋ. ਗੁਰਦਰਸ਼ਨ ਸਿੰਘ, ਪ੍ਰੋ. ਨਰੇਸ਼ ਗੁਪਤਾ, ਪ੍ਰੋ. ਸਾਧੂ ਸਿੰਘ, ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਲੋਕ ਗਾਇਕ ਪਰਮਜੀਤ ਸਿੰਘ (ਪੰਮੀ ਬਾਈ), ਐੱਸੋਸੀਏਸ਼ਨ ਦੇ ਕਾਰਜਕਾਰਨੀ ਮੈਂਬਰ ਸਰਬਜੀਤ ਸਿੰਘ ਸੁਹਾਗਹੇੜੀ, ਰਣਦੀਪ ਸਿੰਘ, ਜਸਵੰਤ ਸਿੰਘ ਰੈਲੀ, ਡਾ. ਦਿਨੇਸ਼ ਓਬਰਾਏ, ਗੁਰਜੀਤ ਸਿੰਘ ਬਾਠ, ਜੈ ਸਿੰਘ ਬਾੜਾ, ਮੋਹਨ ਸਿੰਘ, ਸਤਬੀਰ ਸਿੰਘ, ਸੁਰਜੀਤ ਸਿੰਘ, ਜਗਜੀਤ ਸਿੰਘ ਔਜਲਾ ਅਤੇ ਸੁਰਮੁਖ ਸਿੰਘ ਗਿੱਲ ਵੀ ਹਾਜ਼ਰ ਸਨ | ਅਖੀਰ ਵਿਚ ਕਾਲਜ ਦੇ ਡੀਨ ਅਲੂਮਨੀ ਡਾ. ਸਤਨਾਮ ਸਿੰਘ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਉਚੇਰੀਆਂ ਪ੍ਰਾਪਤੀਆਂ ਕਰਨ ਵਾਲੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਅਵਸਰ 'ਤੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਾਰ ਗਾਇਣ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਹੋਣਹਾਰ ਵਿਦਿਆਰਥਣ ਇਸ਼ਿਤਾ ਵਲੋਂ ਲੋਕ ਗੀਤ ਦੀ ਪੇਸ਼ਕਾਰੀ ਵੀ ਕੀਤੀ ਗਈ |