ਅਮਲੋਹ, 27 ਫਰਵਰੀ (ਕੇਵਲ ਸਿੰਘ)-ਅੱਜ ਕੇਨਰਾ ਬੈਂਕ ਦੀ ਬ੍ਰਾਂਚ ਅਮਲੋਹ ਵਲੋਂ ਸਮਾਜਿਕ ਜ਼ਿੰਮੇਵਾਰੀ ਤਹਿਤ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ 10 ਪੱਖੇ ਭੇਟ ਕੀਤੇ ਗਏ | ਇਸ ਮੌਕੇ ਬੈਂਕ ਮੈਨੇਜਰ ਵਿਕਾਸ ਕੁਮਾਰ ਨੇ ਕਿਹਾ ਕਿ ਬੈਂਕ ਹਮੇਸ਼ਾ ਸਿੱਖਿਆ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਰਹਿੰਦਾ ਹੈ ਅਤੇ ਭਵਿੱਖ ਵਿਚ ਵੀ ਸਕੂਲ ਨੂੰ ਲੋੜ ਅਨੁਸਾਰ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਇਹ ਪੱਖੇ ਸਕੂਲ ਦੀਆਂ ਕਲਾਸਾਂ ਵਿਚ ਲਗਾਏ ਜਾਣਗੇ ਤਾਂ ਜੋ ਵਿਦਿਆਰਥਣਾਂ ਨੂੰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸੇਵਾਮੁਕਤ ਤਹਿਸੀਲਦਾਰ ਜਸਪਾਲ ਸਿੰਘ ਨੇ ਬੈਂਕ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਮਿਲਦੀਆਂ ਹਨ | ਉਨ੍ਹਾਂ ਹੋਰ ਸੰਸਥਾਵਾਂ ਅਤੇ ਵਪਾਰਿਕ ਇਕਾਈਆਂ ਨੂੰ ਵੀ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਪਿ੍ੰਸੀਪਲ ਪ੍ਰੇਮ ਲਤਾ ਵਲੋਂ ਕੇਨਰਾ ਬੈਂਕ ਦੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਮਨਪ੍ਰੀਤ ਕੌਰ, ਦੀਪਿਕਾ ਬਾਂਸਲ, ਧਰਮਪਾਲ, ਮਨਦੀਪ ਕੌਰ, ਸੁਖਬੀਰਪਾਲ ਕੌਰ, ਕਿਰਨਜੀਤ ਕੌਰ, ਸੁਖਵਿੰਦਰ ਕੌਰ, ਤਿ੍ਪਤਾ, ਸੁਖਚੈਨ ਸਿੰਘ, ਅਮਨਦੀਪ ਕੌਰ, ਮਨਦੀਪ ਕੌਰ, ਕੁਲਵੀਰ ਸਿੰਘ ਅਤੇ ਵਿਦਿਆਰਥਣਾਂ ਮੌਜੂਦ ਸਨ |