25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿਚ ਧੜੇਬੰਦੀ ਲਈ ਕੋਈ ਥਾਂ ਨਹੀਂ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 28-02-2026
ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਜਥੇਬੰਦੀ ਵਿਚ ਅੱਜ ਦੀ ਇਕੱਤਰਤਾ ਨੂੰ ਲੈ ਕੇ ਪੈਦਾ ਹੋਏ ਮਤਭੇਦਾਂ ਨੂੰ ਵਿਰਾਮ ਦਿੰਦਿਆਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਸਮੇਤ 14 ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਗਿਲੇ ਸ਼ਿਕਵੇ ਦੂਰ ਕਰਵਾਏ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਸੋਚ ਵਾਲੇ ਲੋਕਾਂ ਦਾ ਇਕੋ ਇਕ ਅਜੰਡਾ ਪੰਜਾਬ ਤੇ ਪੰਥਕ ਹਿਤਾਂ ਦੀ ਪਹਿਰੇਦਾਰੀ ਕਰਨਾ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਆਗੂਆਂ ਤੇ ਵਰਕਰਾਂ ਵਿਚ ਮਤਭੇਦ ਤਾਂ ਹੋ ਸਕਦੇ ਹਨ, ਪਰ ਉਹ ਪਾਰਟੀ ਤੋਂ ਵੱਖ ਨਹੀਂ ਹੋ ਸਕਦੇ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਹੋਲੇ ਮਹੱਲੇ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਮੁੱਚੀ ਜਥੇਬੰਦੀ ਨੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਤਾਂ ਜੋ ਕਾਨਫ਼ਰੰਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾ ਸਕੇ | ਇਸ ਮੌਕੇ 'ਤੇ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜਗਜੀਤ ਸਿੰਘ ਕੋਹਲੀ, ਲਖਵੀਰ ਸਿੰਘ ਸਰਕਲ ਪ੍ਰਧਾਨ ਚੁੰਨੀ, ਹਰਪਾਲ ਸਿੰਘ ਖੇੜਾ ਸਰਕਲ ਪ੍ਰਧਾਨ ਖੇੜਾ, ਕਸ਼ਮੀਰਾ ਸਿੰਘ ਸਰਕਲ ਪ੍ਰਧਾਨ ਖਮਾਣੋਂ, ਹਰਮੇਲ ਸਿੰਘ ਸਰਕਲ ਪ੍ਰਧਾਨ ਭੱਦਲਥੂਹਾ, ਗੁਰਦੇਵ ਸਿੰਘ ਸਰਕਲ ਪ੍ਰਧਾਨ ਸਰਹਿੰਦ, ਸੁਰਜੀਤ ਸਿੰਘ ਚਨਾਰਥਲ ਕਲਾਂ ਸਰਕਲ ਪ੍ਰਧਾਨ ਮੂਲੇਪੁਰ, ਕੇਸਰ ਸਿੰਘ ਪ੍ਰੀਤ ਨਗਰ ਸਰਕਲ ਪ੍ਰਧਾਨ ਗੋਬਿੰਦਗੜ੍ਹ, ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ ਚਨਾਰਥਲ ਕਲਾਂ, ਦਰਬਾਰਾ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਦਰਬਾਰਾ ਸਿੰਘ ਰੰਧਾਵਾ, ਬਲਤੇਜ਼ ਸਿੰਘ ਮਹਿਮੂਦਪੁਰ, ਬਲਦੇਵ ਸਿੰਘ ਕੰਡਾ ਸਰਕਲ ਪ੍ਰਧਾਨ ਗੋਬਿੰਦਗੜ੍ਹ, ਜਗਦੀਸ਼ ਸਿੰਘ, ਜਰਨੈਲ ਸਿੰਘ ਸਰਕਲ ਪ੍ਰਧਾਨ ਨਬੀਪੁਰ, ਜੈ ਸਿੰਘ ਸਰਕਲ ਪ੍ਰਧਾਨ ਸਰਹਿੰਦ ਸ਼ਹਿਰ, ਅਮਰਜੀਤ ਸਿੰਘ ਮੁੱਢੜੀਆਂ, ਪਰਮਜੀਤ ਸਿੰਘ ਸਲਾਣਾ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ' ਤਹਿਤ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ-ਵਿਧਾਇਕ ਰਾਏ... ਅਗਲੀ ਖ਼ਬਰ ਨਵ-ਵਿਆਹੇ ਜੋੜੇ ਨੇ ਆਪਣੇ ਵਿਆਹ ਮੌਕੇ ਲਗਾਈ ਕਿਤਾਬਾਂ ਦੀ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।