ਪਟਿਆਲਾ, 28 ਫ਼ਰਵਰੀ (ਅ.ਸ. ਆਹਲੂਵਾਲੀਆ)-ਸ਼ੀਸ਼ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ 'ਚ ਤੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਦੀ ਸਰਪ੍ਰਸਤੀ 'ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਗਿੱਧੇ, ਭੰਗੜੇ ਤੇ 'ਵੈਸਟ ਤੋਂ ਬੈੱਸਟ' ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਸਕੂਲੀ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਦੇ ਤੌਰ 'ਤੇ ਸਭਿਆਚਾਰਕ ਪੇਸ਼ਕਾਰੀ ਕੀਤੀਆਂ | ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਭਾਸ਼ਾ ਵਿਭਾਗ ਪੰਜਾਬ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਡਾ. ਨਰਿੰਦਰ ਸਿੰਘ ਤੇਜਾ ਨੇ ਅਦਾ ਕੀਤੀ | ਗਿੱਧੇ 'ਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸਨੌਰ ਨੇ ਪਹਿਲਾ, ਸਰਕਾਰੀ ਐਲੀਮੈਂਟਰੀ ਸਕੂਲ ਜੱਸੋਵਾਲ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਨੇ ਸਾਂਝੇ ਤੌਰ 'ਤੇ ਦੂਸਰਾ, ਓਲਡ ਪੁਲਿਸ ਲਾਈਨਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੇ ਲੱਕੀ ਇੰਟਰਨੈਸ਼ਨਲ ਪਬਲਿਕ ਸਕੂਲ ਪਟਿਆਲਾ ਸਾਂਝੇ ਤੌਰ 'ਤੇ ਤੀਸਰਾ ਸਥਾਨ ਹਾਸਿਲ ਕੀਤਾ | ਗਿੱਧੇ ਦੀ ਜੱਜਮੈਂਟ ਡਾ. ਨੇਹਾ ਖੰਨਾ, ਪ੍ਰੋ. ਮਨਿੰਦਰ ਕੌਰ ਤੇ ਰੂਪਵੰਤ ਕੌਰ ਨੇ ਕੀਤੀ | ਭੰਗੜੇ 'ਚ ਪ੍ਰੀਮੀਅਰ ਪਬਲਿਕ ਸਕੂਲ ਪਟਿਆਲਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਮੈਣ ਨੇ ਦੂਸਰਾ ਤੇ ਪਬਲਿਕ ਸਕੂਲ ਪਾਤੜਾਂ ਤੇ ਕਰੀਅਰ ਅਕੈਡਮੀ ਪਟਿਆਲਾ ਨੇ ਸਾਂਝੇ ਤੌਰ 'ਤੇ ਤੀਸਰਾ ਸਥਾਨ ਹਾਸਿਲ ਕੀਤਾ | ਭੰਗੜੇ ਦੇ ਜੱਜ ਦੀ ਭੂਮਿਕਾ ਦਲਜੀਤ ਸਿੰਘ, ਫਤਹਿਵੀਰ ਸਿੰਘ, ਕੁਲਵਿੰਦਰ ਸਿੰਘ ਨੇ ਮਨੀ ਸਿੰਘ ਨੇ ਨਿਭਾਈ | 'ਵੈਸਟ ਤੋਂ ਬੈੱਸਟ' ਬਣਾਉਣ ਮੁਕਾਬਲੇ ਦੇ ਵਿਅਕਤੀਗਤ ਮੁਕਾਬਲੇ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਦੀ ਵਿਦਿਆਰਥਣ ਖ਼ੁਸ਼ਬੂ ਜੇਤੂ ਰਹੀ | ਇਨ੍ਹਾਂ ਮੁਕਾਬਲਿਆਂ ਦੇ ਗਰੁੱਪ ਮੁਕਾਬਲਿਆਂ 'ਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸਨੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਤੇ ਪ੍ਰੇਮ ਧਾਮ ਸਕੂਲ ਨੇ ਸਾਂਝੇ ਤੌਰ 'ਤੇ ਦੂਸਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਡਾ. ਮਨਿੰਦਰ ਕੌਰ ਰਾਜਪੁਰਾ ਤੇ ਡਾ. ਹੀਨਾ ਸਚਦੇਵਾ ਤੇ ਗੁਰਸ਼ਰਨ ਸਿੰਘ ਬਰਾੜ ਨੇ ਕੀਤੀ | ਮੰਚ ਸੰਚਾਲਨ ਡਾ. ਤੇਜਿੰਦਰ ਸਿੰਘ ਤੇਜਾ ਤੇ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਬਾਖ਼ੂਬੀ ਕੀਤਾ | ਇਸ ਮੌਕੇ ਪਿ੍ੰ. ਕਰਮਜੀਤ ਕੌਰ ਤੇ ਮਨਦੀਪ ਕੌਰ, ਹੈਡਮਿਸਟ੍ਰੈਸ ਰਪਿੰਦਰ ਗਰੇਵਾਲ, ਕੁਲਦੀਪ ਸਿੰਘ, ਲਖਵਿੰਦਰ ਸਿੰਘ, ਭਾਵਨਾ ਸ਼ਰਮਾ, ਰੁਪਿੰਦਰ ਕੌਰ, ਰੀਨਾ ਤੇ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਸਮਾਗਮ ਦੀ ਸਫਲਤਾ ਲਈ ਯੋਗਦਾਨ ਪਾਇਆ |