16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਫ਼ਤਹਿਪੁਰ ਅਰਾਈਆਂ 'ਚ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 01-03-2026
ਬਸੀ ਪਠਾਣਾਂ, 28 ਫਰਵਰੀ (ਐਚ. ਐਸ. ਗੌਤਮ)-ਖੇਡਾਂ ਖਿਡਾਰੀਆਂ ਨੂੰ ਜ਼ਿੰਮੇਵਾਰ, ਤੰਦਰੁਸਤ ਨਾਗਰਿਕ ਬਣਾਉਣ ਤੋਂ ਇਲਾਵਾ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਕਰਨ 'ਚ ਅਹਿਮ ਯੋਗਦਾਨ ਪਾਉਂਦੀਆਂ ਹਨ | ਇਹ ਪ੍ਰਗਟਾਵਾ ਮੁੱਖ ਮਹਿਮਾਨ ਐਡਵੋਕੇਟ ਗੁਰ ਸਾਹਿਬ ਸਿੰਘ ਘੁੰਮਣ ਨੇ ਪਿੰਡ ਫ਼ਤਹਿਪੁਰ ਅਰਾਈਆਂ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਫੁੱਟਬਾਲ ਟੂਰਨਾਮੈਂਟ ਦੇ ਅੰਤਿਮ ਦਿਨ ਜੇਤੂਆਂ ਨੂੰ ਇਨਾਮ ਵੰਡਣ ਦੌਰਾਨ ਕੀਤਾ | ਮੁੱਖ ਮਹਿਮਾਨ ਘੰੁਮਣ ਨੇ ਪਹਿਲੇ ਤੇ ਦੂਜੇ ਸਥਾਨ 'ਤੇ ਰਹੀਆਂ ਟੀਮਾਂ ਕ੍ਰਮਵਾਰ ਪਿੰਡ ਮੁਸਤਫਾਬਾਦ, ਸ਼ਹੀਦਗੜ੍ਹ ਨੂੰ 5100 ਦੀ ਨਗਦ ਇਨਾਮ ਦਿੱਤੇ | ਇਸ ਮੌਕੇ ਐਡਵੋਕੇਟ ਕੰਵਲ ਬਾਜਵਾ ਨੇ ਕਿਹਾ ਕਿ ਖੇਡਾਂ ਵਿਚ ਪੰਜਾਬ ਦੀ ਜ਼ਿੰਦਗੀ ਧੜਕਦੀ ਹੈ, ਇਸ ਲਈ ਪੰਚਾਇਤਾਂ ਤੇ ਕਲੱਬਾਂ ਨੂੰ ਅਜਿਹੇ ਉਪਰਾਲੇ ਲਗਾਤਾਰ ਕਰਦੇ ਰਹਿਣੇ ਚਾਹੀਦੇ ਹਨ | ਕਲੱਬ ਦੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਜ਼ਿਲੇ੍ਹ ਭਰ ਦੀਆਂ 16 ਟੀਮਾਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਜੇਤੂ ਟੀਮਾਂ ਤੋਂ ਇਲਾਵਾ ਸ਼ਾਨਦਾਰ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਕਲੱਬ ਦੇ ਸਰਪ੍ਰਸਤ ਮਹਿੰਦਰ ਸਿੰਘ, ਮੀਤ ਪ੍ਰਧਾਨ ਰਣਜੋਤ ਸਿੰਘ, ਗੁਰਵਿੰਦਰ ਸਿੰਘ ਬੱਬੂ, ਹਰਵਿੰਦਰ ਸਿੰਘ, ਜਗਜੀਤ ਸਿੰਘ, ਰਮੇਸ਼ ਕੁਮਾਰ, ਲਖਵਿੰਦਰ ਸਿੰਘ, ਹਰਨੇਕ ਸਿੰਘ, ਹਰਵਿੰਦਰ ਸਿੰਘ, ਬਿੱਲਾ ਕੈਨੇਡਾ, ਹੁਸਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਬੜੈਚ, ਅਨਮੋਲ ਸਿੰਘ, ਜਗਪ੍ਰੀਤ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ, ਪ੍ਰਭਜੋਤ ਸਿੰਘ, ਕਰਮਜੀਤ ਸਿੰਘ ਕੰਗ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ 10 ਅਪ੍ਰੈਲ ਦੀ ਰੈਲੀ ਨੂੰ ਲੈ ਕੇ ਬਸੀ ਪਠਾਣਾਂ ਹਲਕੇ 'ਚ ਵੱਡੇ ਪੱਧਰ 'ਤੇ ਤਿਆਰੀਆਂ ਸ਼ੁਰੂ-ਗੁਰੂ <br/> ਅਗਲੀ ਖ਼ਬਰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਨਾਂਅ ਅੱਗੋਂ 'ਰਾਜੀਵ ਗਾਂਧੀ' ਹਟਾਉਣ ਦੀ ਸਿਫਾਰਸ਼ ਸ਼ਲਾਘਾਯੋਗ-ਯਾਦੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।