16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

10 ਅਪ੍ਰੈਲ ਦੀ ਰੈਲੀ ਨੂੰ ਲੈ ਕੇ ਬਸੀ ਪਠਾਣਾਂ ਹਲਕੇ 'ਚ ਵੱਡੇ ਪੱਧਰ 'ਤੇ ਤਿਆਰੀਆਂ ਸ਼ੁਰੂ-ਗੁਰੂ <br/>

ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਿੰਡ ਤਾਜਪੁਰਾ ਅਤੇ ਰਸੂਲਪੁਰ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨ ਸਮੇਂ | ਅਜੀਤ ਤਸਵੀਰਾਂ <br/> 01-03-2026
ਬਸੀ ਪਠਾਣਾਂ, 28 ਫਰਵਰੀ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਵਲੋਂ 10 ਅਪ੍ਰੈਲ ਨੂੰ ਹਲਕਾ ਬਸੀ ਪਠਾਣਾਂ ਵਿਚ ਕੀਤੀ ਜਾਣ ਵਾਲੀ ਰੈਲੀ ਸਬੰਧੀ ਵੱਡੇ ਪੱਧਰ 'ਤੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਸਾਖੀ ਤੱਕ 40 ਚੋਣਵੇਂ ਹਲਕਿਆਂ ਵਿਚ ਵਰਕਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਬਸੀ ਪਠਾਣਾਂ ਹਲਕੇ ਦੀ ਰੈਲੀ 10 ਅਪ੍ਰੈਲ ਨੂੰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਰੈਲੀ ਸਬੰਧੀ ਹਲਕੇ ਦੀ ਸਮੂਹ ਲੀਡਰਸ਼ਿਪ, ਸਰਕਲ ਪ੍ਰਧਾਨਾਂ, ਸੰਮਤੀ ਚੋਣ ਲੜ ਚੁੱਕੇ ਉਮੀਦਵਾਰਾਂ, ਯੂਥ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਹੈ | ਤਿਆਰੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅੱਜ ਦਰਬਾਰਾ ਸਿੰਘ ਗੁਰੂ ਨੇ ਭਗਤਪੁਰਾ, ਰਸੂਲਪੁਰ, ਤਾਜਪੁਰਾ, ਬਹਿਲਾਂ ਖਾਨਪੁਰ, ਨਿਆਮੂ ਮਾਜਰਾ ਅਤੇ ਦੌਲਤਪੁਰ ਪਿੰਡਾਂ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਸਤਨਾਮ ਸਿੰਘ ਕਾਲੇਮਾਜਰਾ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਚੁੰਨ੍ਹੀ, ਕਿਰਨਦੀਪ ਸਿੰਘ ਕਲੱਬ ਪ੍ਰਧਾਨ, ਹਰਭਜਨ ਸਿੰਘ ਚੁੰਨ੍ਹੀ, ਜੋਗਿੰਦਰ ਸਿੰਘ ਤਾਜਪੁਰਾ, ਬਲਾਕ ਸੰਮਤੀ ਮੈਂਬਰ ਹਰਜਿੰਦਰ ਕੌਰ, ਭੁਪਿੰਦਰ ਸਿੰਘ, ਹਰਬੰਸ ਸਿੰਘ, ਸਤਨਾਮ ਸਿੰਘ ਤੇ ਸੁਖਬੀਰ ਸਿੰਘ ਭਗਤਪੁਰਾ, ਸਿਮਰਨਜੀਤ ਸਿੰਘ, ਸੰਤਾ ਸਿੰਘ, ਸੁਖਵਿੰਦਰ ਸਿੰਘ, ਗੁਰਜਸ਼ਨ ਸਿੰਘ ਤੇ ਪਾਲ ਸਿੰਘ ਰਸੂਲਪੁਰ, ਜਗਦੇਵ ਸਿੰਘ ਪਟਵਾਰੀ, ਜਗਤਾਰ ਸਿੰਘ, ਸ਼ਿੰਗਾਰ ਸਿੰਘ, ਪਿ੍ਤਪਾਲ ਸਿੰਘ ਤੇ ਸੇਵਾ ਸਿੰਘ ਬਹਿਲਾਂ ਖਾਨਪੁਰ, ਰਣਵੀਰ ਸਿੰਘ ਸਾਬਕਾ ਸਰਪੰਚ, ਕੁਲਵੀਰ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਜਗਦੀਪ ਸਿੰਘ, ਸਿਮਰਜੋਤ ਸਿੰਘ ਨਿਆਮੂਮਾਜਰਾ, ਤਲਵਿੰਦਰ ਸਿੰਘ ਸਰਪੰਚ, ਕੇਵਲ ਸਿੰਘ, ਕਮਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਤੇ ਸ਼ਮਸ਼ੇਰ ਸਿੰਘ ਭਗਤਪੁਰਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ 'ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਅਹਿਮ ਭੂਮਿਕਾ-ਵਿਧਾਇਕ ਰਾਏ ਅਗਲੀ ਖ਼ਬਰ ਫ਼ਤਹਿਪੁਰ ਅਰਾਈਆਂ 'ਚ ਫੁੱਟਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।