ਮੰਡੀ ਗੋਬਿੰਦਗੜ੍ਹ, 28 ਫਰਵਰੀ (ਰਾਜੇਸ਼ ਸ਼ਰਮਾ)-ਦਿੱਲੀ ਦੀ ਬਹੁਚਰਚਿਤ ਸ਼ਰਾਬ ਨੀਤੀ ਨਾਲ ਸਬੰਧਿਤ ਮਾਮਲੇ 'ਚ ਰਾਊਜ਼ ਐਵਿਨਿਊ ਅਦਾਲਤ ਵਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋਸ਼ਾਂ ਤੋਂ ਬਰੀ ਕਰਨ ਦੇ ਫ਼ੈਸਲੇ ਦਾ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈੈ | ਪਿ੍ੰਸ ਨੇ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਸੱਚ ਅਤੇ ਨਿਆਂ ਦੀ ਜਿੱਤ ਹੈ | ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਇਸ ਮਾਮਲੇ ਨੂੰ ਰਾਜਨੀਤਿਕ ਰੰਗ ਦੇ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਹੁਣ ਅਦਾਲਤ ਦੇ ਫ਼ੈਸਲੇ ਨਾਲ ਸਾਰਾ ਮਾਮਲਾ ਸਪੱਸ਼ਟ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ, ਕਿਉਂਕਿ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਸਿਰਫ਼ ਦੋਸ਼ ਲਗਾਉਣ ਨਾਲ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ | ਇਸ ਲਈ ਪੱਕੇ ਅਤੇ ਠੋਸ ਸਬੂਤ ਲਾਜ਼ਮੀ ਹੁੰਦੇ ਹਨ | ਪਿ੍ੰਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਸਿੱਖਿਆ, ਸਿਹਤ ਅਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ 'ਤੇ ਇਤਿਹਾਸਿਕ ਕੰਮ ਕੀਤੇ ਹਨ ਅਤੇ ਵਿਰੋਧੀਆਂ ਨੇ ਇਨ੍ਹਾਂ ਕੰਮਾਂ ਤੋਂ ਘਬਰਾ ਕੇ ਉਨ੍ਹਾਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਹੁਣ ਸੱਚਾਈ ਸਾਹਮਣੇ ਆ ਚੁੱਕੀ ਹੈ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ |