16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ-ਇਕਬਾਲ ਰਾਏ <br/>

ਅਜੀਤ ਡੈਸਕ 01-03-2026
ਅਮਲੋਹ, 28 ਫਰਵਰੀ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵੱਡੀ ਸਹੂਲਤ ਹੈ ਅਤੇ ਇਹ ਯੋਜਨਾ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਅੰਨੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇਕ ਅਹਿਮ ਕਦਮ ਹੈ, ਜਿਸ ਨਾਲ ਹਰ ਪਰਿਵਾਰ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਇਲਾਕੇ ਵਿਚ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਪਹਿਲ ਦੇ ਆਧਾਰ 'ਤੇ ਲੋਕਾਂ ਦੇ ਕਾਰਡ ਤਿਆਰ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਪੰਜਾਬ ਦੇ ਸਮੂਹਿਕ ਵਿਕਾਸ ਲਈ ਵੀ ਲਗਾਤਾਰ ਯਤਨ ਜਾਰੀ ਹਨ | ਕੋਆਰਡੀਨੇਟਰ ਰਾਏ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਕਥਿਤ ਸ਼ਰਾਬ ਘੋਟਾਲੇ 'ਚੋਂ ਬਰੀ ਕਰਨ 'ਤੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਇਹ ਸੱਚ ਦੀ ਜਿੱਤ ਹੋਈ ਹੈ |

ਪਿਛਲੀ ਖ਼ਬਰ ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਅੱਜ <br/> ਅਗਲੀ ਖ਼ਬਰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਨ 'ਤੇ ਕੌਂਸਲ ਪ੍ਰਧਾਨ ਪਿ੍ੰਸ ਨੇ ਜਤਾਈ ਖ਼ੁਸ਼ੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।