16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਅੱਜ <br/>

ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਮਨਪ੍ਰੀਤ ਸਿੰਘ)-ਭਾਈ ਬਹਿਲੋ ਮੁਫ਼ਤ ਹੋਮੋਪੈਥਿਕ ਡਿਸਪੈਂਸਰੀ ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ 22ਵਾਂ ਸਾਲਾਨਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ 1 ਮਾਰਚ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮਾਸਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਕੈਂਪ ਡਿਸਪੈਂਸਰੀ ਦੇ ਮੁੱਖ ਸੇਵਾਦਾਰ ਮਾਸਟਰ ਜਰਨੈਲ ਸਿੰਘ ਸਿੱਧੂ ਕੈਨੇਡਾ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ | ਜਿਸ ਵਿਚ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ, ਐਨਕਾਂ ਤੇ ਅੱਖਾਂ ਦਾ ਆਪ੍ਰੇਸ਼ਨ ਕਰ ਕੇ ਲੈਨਜ਼ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਸ਼ੰਕਰਾ ਅੱਖਾਂ ਦੇ ਹਸਪਤਾਲ ਦੀ ਟੀਮ ਚੈੱਕਅਪ ਕਰ ਕੇ ਦਵਾਈਆਂ ਦੇਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਹਰ ਸਿੰਘ, ਰਣਜੋਧ ਸਿੰਘ, ਜੰਗ ਸਿੰਘ, ਹਨੀ, ਬਲਵੀਰ ਸਿੰਘ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਕਣਕ ਦੀ ਫ਼ਸਲ ਨੂੰ ਵਧਦੇ ਤਾਪਮਾਨ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਰਨ-ਮੁੱਖ ਖੇਤੀਬਾੜੀ ਅਫ਼ਸਰ... ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ-ਇਕਬਾਲ ਰਾਏ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।