ਮੰਡੀ ਗੋਬਿੰਦਗੜ੍ਹ, 28 ਫਰਵਰੀ (ਰਾਜੇਸ਼ ਸ਼ਰਮਾ)-ਮੀਰੀ ਪੀਰੀ ਆਗਮਨ ਗੁਰਪੁਰਬ ਪ੍ਰਬੰਧਕ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕਰਵਾਏ ਜਾ ਰਹੇ 40 ਰੋਜ਼ਾ ਸਾਲਾਨਾ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮਾਂ ਦੇ 6ਵੇਂ ਦਿਨ ਭਾਈ ਬਲਕਾਰ ਸਿੰਘ ਬੀਰ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਉਂਦੇ ਹੋਏ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਕੇਸਰ ਸਿੰਘ, ਮਨਜੀਤ ਸਿੰਘ ਖ਼ਾਲਸਾ, ਤੇਜ਼ਵੀਰ ਸਿੰਘ, ਫੋਰਮੈਨ ਅਵਤਾਰ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਰਵਿੰਦਰਜੀਤ ਸਿੰਘ ਭੰਗੂ, ਪ੍ਰਧਾਨ ਫੋਰਮੈਨ ਰੂਪ ਸਿੰਘ, ਬਾਬਾ ਨਿਸ਼ਾਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਅਮਰੀਕ ਸਿੰਘ ਜੱਸੜ੍ਹ, ਫੋਰਮੈਨ ਬਲਵੀਰ ਸਿੰਘ ਸਿੱਧੂ, ਗੁਰਸੇਵਕ ਸਿੰਘ, ਗੁਰਸ਼ਰਨ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |