ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ ਅਤੇ ਸਾਇੰਸ ਵਿਭਾਗ ਵਲੋਂ ਕਾਲਜ ਵਿਖੇ ਪੜ੍ਹਾਈ ਕਰਕੇ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਦੇ ਰਹੇ ਪੁਰਾਣੇ ਵਿਦਿਆਰਥੀਆਂ ਲਈ ਦੂਜੇ ਮਿਲਣੀ ਸਮਾਗਮ ਦਾ ਆਯੋਜਨ ਵੀ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਵਿਗਿਆਨ ਮਹੱਤਵਪੂਰਨ ਵਿਸ਼ਾ ਹੈ, ਇਹ ਸਿਰਫ਼ ਸਾਡੀ ਸਮਝ ਵਿਚ ਹੀ ਵਾਧਾ ਨਹੀਂ ਕਰਦਾ, ਸਗੋਂ ਮਨੁੱਖੀ ਜੀਵਨ ਨੂੰ ਹੋਰ ਬਿਹਤਰ ਬਣਾਉਣ ਲਈ ਨਵੇਂ ਰਾਹ ਵੀ ਖੋਲ੍ਹਦਾ ਹੈ | ਕਾਲਜ ਵਿਖੇ ਵਿਸ਼ੇ ਸਬੰਧੀ ਸਲੋਗਨ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੌਖਿਕ ਪੇਸ਼ਕਾਰੀ ਵਿਚ ਬੀ.ਐੱਸ.ਸੀ. ਆਖ਼ਰੀ ਸਾਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਬੀ.ਐੱਸ.ਸੀ. ਆਖ਼ਰੀ ਸਾਲ ਦੀ ਵਿਦਿਆਰਥਣਾਂ ਰਮਨਦੀਪ ਕੌਰ, ਸੁਖਪ੍ਰੀਤ ਕੌਰ, ਜਸਲੀਨ ਕੌਰ ਅਤੇ ਬੀ.ਐੱਸ.ਸੀ. ਦੂਜੇ ਸਾਲ ਦੀ ਵਿਦਿਆਰਥਣ ਜਸਕਿਰਨ ਕੌਰ ਨੇ ਸਾਂਝੀ ਟੀਮ ਦੇ ਰੂਪ ਵਿਚ ਕੁਇਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ | ਸਲੋਗਨ ਰਾਈਟਿੰਗ ਦੇ ਮੁਕਾਬਲਿਆਂ ਵਿਚ ਐਮ.ਏ. ਇਤਿਹਾਸ ਦੀ ਦੂਜੇ ਸਾਲ ਦੀ ਵਿਦਿਆਰਥਣ ਜਸ਼ਨਪ੍ਰੀਤ, ਸਵੀਤਾ ਰਾਣੀ ਅਤੇ ਜਸਮੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.ਏ. ਦੂਜੇ ਸਾਲ ਦੇ ਵਿਦਿਆਰਥੀ ਮਨੀਸ਼ ਕੁਮਾਰ ਨੇ ਪਹਿਲਾ, ਬੀ.ਐੱਸ.ਸੀ. ਤੀਜੇ ਸਾਲ ਦੀਆਂ ਦੋ ਵਿਦਿਆਰਥਣਾਂ ਰਮਨਦੀਪ ਕੌਰ ਤੇ ਸੁਖਪ੍ਰੀਤ ਕੌਰ ਨੂੰ ਦੂਜਾ ਅਤੇ ਬੀ.ਕਾਮ. ਪਹਿਲੇ ਸਾਲ ਦੀ ਜਸਮੀਤ ਕੌਰ ਤੀਜੇ ਸਥਾਨ 'ਤੇ ਰਹੀ | ਅਖੀਰ ਵਿਚ ਸਾਇੰਸ ਵਿਭਾਗ ਦੇ ਪ੍ਰੋ. ਮਨਰੂਪ ਸਿੰਘ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਡਾ. ਸਰਬਜੀਤ ਰਾਲਾ, ਪ੍ਰੋ. ਵਿਭਾ ਸਹਿਜਪਾਲ, ਪ੍ਰੋ. ਸੰਗੀਤ ਮਾਰਕੰਡਾ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ |