ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਡਿਵਾਇਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਦੋ ਸਾਲ ਤੋਂ ਲੈ ਕੇ ਅੱਠ ਸਾਲ ਤੱਕ ਦੇ ਬੱਚਿਆਂ ਦਾ ਬੇਬੀ ਸ਼ੋਅ ਕਰਵਾਇਆ ਗਿਆ | ਇਸ ਸ਼ੋਅ ਵਿਚ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨਾਲ ਸਾਂਝੇ ਰੂਪ ਵਿਚ ਜੋਤੀ ਪ੍ਰਚੰਡ ਕਰਕੇ ਸ਼ੋਅ ਦੀ ਸ਼ੁਰੂਆਤ ਕਰਵਾਈ | ਸਕੂਲ ਦੇ ਬੱਚਿਆਂ ਦੁਆਰਾ ਸਰਸਵਤੀ ਵੰਦਨਾ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਸ਼ੋਅ ਵਿਚ ਬਾਹਰ ਤੋਂ ਆਏ ਬੱਚਿਆਂ ਅਤੇ ਸਕੂਲ ਦੇ ਬੱਚਿਆਂ ਨੇ ਵੀ ਹਿੱਸਾ ਲਿਆ, ਜਿਸ ਵਿਚ ਟੇਲੈਂਟ ਰਾਊਾਡ ਦੇ ਆਧਾਰ 'ਤੇ ਬੱਚਿਆਂ ਨੂੰ ਤੋਹਫ਼ੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸ਼ੋਅ ਦੌਰਾਨ ਸਕੂਲ ਦੇ ਬੱਚਿਆਂ ਨੇ ਡਾਂਸ ਅਤੇ ਪਲੇਅ ਪੇਸ਼ ਕਰਕੇ ਲੋਕਾਂ ਦਾ ਦਿਲ ਜਿੱਤਿਆ | ਇਸ ਸ਼ੋਅ ਦੇ ਨਤੀਜੇ ਦੌਰਾਨ ਡਾਂਸਿੰਗ ਡਾਈਨਾਮੋ, ਸਮਾਰਟ ਚੈਂਪ, ਬਡਿੰਗ ਸਟਾਰ ਬੁਆਏ, ਡਾਂਸਿੰਗ ਦੀਵਾ, ਗਲੈਮ ਡੌਲ, ਬਡਿੰਗ ਸਟਾਰ ਗਰਲ ਨੂੰ ਚੁਣਿਆ ਗਿਆ | ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਅਰੋੜਾ ਨੇ ਬੱਚਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਆਏ ਬੱਚਿਆਂ ਦੀ ਐਡਮਿਸ਼ਨ ਫ਼ੀਸ ਮੁਆਫ਼ ਕੀਤੀ ਗਈ | ਅਖੀਰ ਵਿਚ ਰਾਸ਼ਟਰੀ ਗੀਤ ਦੇ ਉਚਾਰਨ ਨਾਲ ਇਸ ਸ਼ੋਅ ਦੀ ਸਮਾਪਤੀ ਕੀਤੀ ਗਈ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਵੀ ਮੌਜੂਦ ਰਿਹਾ |