16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਮੰਗ-ਭੁੱਟਾ <br/>

ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫ਼ਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਬੀਬੀਪੁਰ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦੇ ਹੋਏ ਵਾਲੀਬਾਲ ਦੀ ਕਿੱਟ ਪ੍ਰਦਾਨ ਕੀਤੀ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਸੂਬੇ ਵਿਚ ਦਿਨੋਂ ਦਿਨ ਵੱਧ ਰਿਹਾ ਨਸ਼ਾ ਸਾਡੇ ਸਾਰਿਆਂ ਲਈ ਇਕ ਗੰਭੀਰ ਚੁਣੌਤੀ ਬਣ ਗਿਆ ਹੈ, ਜਿਸ ਦਾ ਖ਼ਾਤਮਾ ਕਰਨਾ ਸਮੇਂ ਦੀ ਮੁੱਖ ਮੰਗ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦੀ ਇਸ ਬੁਰਾਈ ਨੂੰ ਮਿਲਕੇ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਿਸ ਦੇ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਹੋਵੇਗਾ ਕਿਉਂਕਿ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਨੌਜਵਾਨੀ ਨੂੰ ਜੋੜ ਕੇ ਵਿਕਸਿਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਵਾਸਤੇ ਪਹਿਲੀ ਵਾਰ ਕਬੱਡੀ ਦੇ ਵਰਲਡ ਕੱਪ ਕਰਵਾਏ ਸਨ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਸਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਲਈ ਸਾਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖ਼ਿਆਲ ਰੱਖਣਾ ਹੋਵੇਗਾ | ਜਿਸ ਦੇ ਲਈ ਚੰਗੇ ਖੇਡ ਗਰਾਊਾਡ, ਖੇਡਾਂ ਦਾ ਸਮਾਨ ਅਤੇ ਉਨ੍ਹਾਂ ਦੀ ਖ਼ੁਰਾਕ ਜ਼ਰੂਰੀ ਦਾ ਪ੍ਰਬੰਧ ਕਰਨਾ ਸ਼ਾਮਿਲ ਹੈ | ਇਸੇ ਕਰਕੇ ਉਹ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਮੁਹੱਈਆ ਕਰਵਾ ਰਹੇ ਹਨ | ਇਸ ਮੌਕੇ 'ਤੇ ਹਰਮਨ ਸਿੰਘ ਪੰਚ ਬੀਬੀਪੁਰ, ਰਣਧੀਰ ਸਿੰਘ, ਮਨਦੀਪ ਸਿੰਘ ਨਡਿਆਲੀ, ਵਰਿੰਦਰ ਸਿੰਘ, ਰੁਪਿੰਦਰ ਸਿੰਘ, ਸਨਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ, ਸਾਹਿਲਪ੍ਰੀਤ ਸਿੰਘ, ਮੋਹਪ੍ਰੀਤ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਨੌਜਵਾਨਾਂ ਨੇ ਖੇਡਾਂ ਦੀ ਕਿੱਟ ਮੁਹੱਈਆ ਕਰਵਾਉਣ ਬਦਲੇ ਬਲਜੀਤ ਸਿੰਘ ਭੁੱਟਾ ਦਾ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਤਰਲੋਚਨ ਸਿੰਘ ਲਾਲੀ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਨਾਭਾ ਦੀ ਅਗਵਾਈ 'ਚ ਬਰਨਾਲਾ ਰੈਲੀ ਲਈ ਕਾਂਗਰਸੀਆਂ ਦਾ ਕਾਫ਼ਲਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।