16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਤਰਲੋਚਨ ਸਿੰਘ ਲਾਲੀ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 01-03-2026
ਖਮਾਣੋਂ, 28 ਫਰਵਰੀ (ਮਨਮੋਹਣ ਸਿੰਘ ਕਲੇਰ)-ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੁਆਰਾ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿਚ ਬਤੌਰ ਯੂਥ ਨੇਤਾ ਰਹਿ ਚੁੱਕੇ ਤਰਲੋਚਨ ਸਿੰਘ ਲਾਲੀ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ | ਇਹ ਸ਼ਮੂਲੀਅਤ ਭਾਜਪਾ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਭਾਜਪਾ ਦੇ ਐਨ.ਜੀ.ਓ. ਸੈੱਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਦੁਆਰਾ ਕਰਵਾਈ ਗਈ | ਭੱਟੀ ਨੇ ਕਿਹਾ ਕਿ ਤਰਲੋਚਨ ਸਿੰਘ ਲਾਲੀ ਪਹਿਲਾਂ ਵੀ ਰਾਜਨੀਤਿਕ ਪੱਧਰ 'ਤੇ ਉਨ੍ਹਾਂ ਨਾਲ ਕੰਮ ਕਰ ਚੁੱਕੇ ਹਨ ਅਤੇ ਭਾਜਪਾ ਵਿਚ ਵੀ ਪੂਰੇ ਜੋਸ਼ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਰੋਮੀ ਨੇ ਕਿਹਾ ਕਿ ਲਾਲੀ ਇਕ ਸੂਝਵਾਨ ਨੇਤਾ ਅਤੇ ਚੰਗੇ ਬੁਲਾਰੇ ਹਨ | ਇਸ ਤੋਂ ਇਲਾਵਾ ਉਹ ਸਮਾਜਿਕ ਬੁਰਾਈਆਂ ਖ਼ਿਲਾਫ਼ ਕਾਫ਼ੀ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ | ਉਨ੍ਹਾਂ ਦੀ ਸ਼ਮੂਲੀਅਤ ਪਾਰਟੀ ਲਈ ਲਾਹੇਵੰਦ ਸਿੱਧ ਹੋਵੇਗੀ |
ਇਸ ਮੌਕੇ ਭਾਜਪਾ ਐਨ.ਜੀ.ਓ. ਸੈੱਲ ਦੇ ਸੂਬਾ ਕੋ-ਕਨਵੀਨਰ ਗੁਰਵਿੰਦਰ ਸਿੰਘ ਸੋਹੀ, ਕੋ-ਕਨਵੀਨਰ ਐਡਵੋਕੇਟ ਅਰੁਣ ਗੋਸਾਈ, ਸੂਬਾ ਕਾਰਜਕਾਰੀ ਮੈਂਬਰ ਜਗਦੀਸ਼ ਸਿੰਘ, ਰੋਹਿਤ ਸ਼ਰਮਾ, ਗੁਰਦੇਵ ਸਿੰਘ ਪੀ.ਏ.ਡੀ.ਬੀ. ਚੇਅਰਮੈਨ ਖਮਾਣੋਂ, ਲਵਪ੍ਰੀਤ ਸਿੰਘ, ਦਿਲਬਾਗ ਸਿੰਘ, ਸ਼ਵਿੰਦਰ ਸਿੰਘ, ਸਤਵਿੰਦਰ ਸਿੰਘ, ਕਰਨਪ੍ਰੀਤ ਸਿੰਘ, ਹਰਿੰਦਰ ਸਿੰਘ, ਬਲਬੀਰ ਸਿੰਘ, ਗੁਰਬਖਸ਼ ਸਿੰਘ, ਪਵਨਦੀਪ ਸਿੰਘ, ਰਜੇਸ਼ ਕੁਮਾਰ, ਸੁਖਵਿੰਦਰ ਸਿੰਘ ਸੋਹੀ, ਸੁਨੀਲ ਕੁਮਾਰ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗਿਆਨ ਪ੍ਰਚੰਡ ਪ੍ਰਸ਼ਨੋਤਰੀ ਮੁਕਾਬਲੇ 'ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ... ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਮੰਗ-ਭੁੱਟਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।