16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗਿਆਨ ਪ੍ਰਚੰਡ ਪ੍ਰਸ਼ਨੋਤਰੀ ਮੁਕਾਬਲੇ 'ਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ 1 ਲੱਖ ਰੁਪਏ ਦੀ ਜਿੱਤੀ ਇਨਾਮੀ ਰਾਸ਼ੀ <br/>

ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਵਿੱਦਿਆ ਸਕੱਤਰ ਇੰਜੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਗਿਆਨ ਪ੍ਰਚੰਡ ਪ੍ਰਸ਼ਨੋਤਰੀ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ | ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਸ਼੍ਰੋਮਣੀ ਕਮੇਟੀ ਦੇ 28 ਕਾਲਜਾਂ ਦੇ 100 ਵਿਦਿਆਰਥੀਆਂ ਨੇ ਭਾਗ ਲਿਆ | ਫਾਈਨਲ ਮੁਕਾਬਲੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਫਾਈਨਲ ਮੁਕਾਬਲੇ ਵਿਚ ਪਹਿਲੇ ਚਾਰ ਸਥਾਨਾਂ 'ਤੇ ਆਉਣ ਵਾਲੀਆਂ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਸੰਗਰੂਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ 1 ਲੱਖ ਰੁਪਏ, ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਦੂਜੇ ਸਥਾਨ 'ਤੇ 75 ਹਜ਼ਾਰ, ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ 51 ਹਜ਼ਾਰ ਰੁਪਏ ਅਤੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੀ ਟੀਮ ਨੇ ਚੌਥੇ ਸਥਾਨ 'ਤੇ ਰਹਿ ਕੇ 31 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਹਾਸਿਲ ਕੀਤੀ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਦੇ ਨਾਲ-ਨਾਲ ਸਮੇਂ ਦੇ ਹਾਣ ਦੀ ਜਾਣਕਾਰੀ ਨੂੰ ਲੈ ਕੇ ਗਿਆਨ ਪ੍ਰਚੰਡ ਦੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਧਾਰਮਿਕ ਵਿੱਦਿਆ ਨਾਲ ਜੋੜਨ ਦਾ ਇੱਕ ਵੱਡਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹਰੇਕ ਸਾਲ ਕਰਵਾਏ ਜਾਣੇ ਚਾਹੀਦੇ ਹਨ | ਇਸ ਮੌਕੇ ਤੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਸੰਗਰੂਰ ਦੀ ਟੀਮ ਦੀ ਵਿਦਿਆਰਥਣ ਦੀਆਂ ਅੱਖਾਂ 'ਚੋਂ ਖ਼ੁਸ਼ੀ ਦੇ ਆਏ ਹੰਝੂ ਦੇਖਦਿਆਂ ਅਤੇ ਘਰ ਦੇ ਹਾਲਾਤਾਂ ਬਾਰੇ ਪਤਾ ਲੱਗਣ ਤੇ ਪ੍ਰਧਾਨ ਐਡਵੋਕੇਟ ਧਾਮੀ ਨੇ ਵਿਦਿਆਰਥਣ ਦੀ ਪੂਰੀ ਪੜ੍ਹਾਈ ਦਾ ਖਰਚਾ ਸ਼੍ਰੋਮਣੀ ਕਮੇਟੀ ਵਲੋਂ ਚੁੱਕਣ ਦਾ ਐਲਾਨ ਕੀਤਾ | ਇਸ ਮੌਕੇ ਤੇ ਬੋਲਦਿਆਂ ਸੁਖਮਿੰਦਰ ਸਿੰਘ ਵਿੱਦਿਆ ਸਕੱਤਰ ਨੇ ਕਿਹਾ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਨਿਸ਼ਚੈ ਅਕੈਡਮੀ ਚਲਾਈ ਜਾ ਰਹੀ ਹੈ ਜਿਸ ਵਿਚ ਸਾਬਤ ਸੂਰਤ ਸਿੱਖ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ.ਸੀ ਦੀਆਂ ਤਿਆਰੀਆਂ ਨੂੰ ਲੈ ਕੇ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਫ਼ ਅਕਾਦਮਿਕ ਸਮਝ ਹੀ ਨਹੀਂ ਵਧਾਉਂਦੇ, ਸਗੋਂ ਉਨ੍ਹਾਂ ਨੂੰ ਵਿਸ਼ਵ ਪੱਧਰ ਦੀ ਜਾਣਕਾਰੀ ਨਾਲ ਵੀ ਜੋੜਦੇ ਹਨ | ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਬੌਧਿਕ ਮੁਕਾਬਲੇ ਨਿਯਮਿਤ ਤੌਰ 'ਤੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾ ਸਕੇ | ਇਨ੍ਹਾਂ ਮੁਕਾਬਲਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਬੀਬੀ ਹਰਜਿੰਦਰ ਕੌਰ ਅੰਤਿ੍ੰਗ ਮੈਂਬਰ ਤੇ ਕੋਆਰਡੀਨੇਟਰ ਕਾਲਜ, ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੀਤ ਸਿੰਘ ਬੂਹ, ਅਜਮੇਰ ਸਿੰਘ ਖੇੜਾ, ਰਘਬੀਰ ਸਿੰਘ ਸਹਾਰਨ ਮਾਜਰਾ, ਸੁਰਿੰਦਰ ਸਿੰਘ ਕਿਸ਼ਨਪੁਰਾ, ਡਾ. ਰਜਿੰਦਰ ਕੌਰ ਸਹਾਇਕ ਡਾਇਰੈਕਟਰ ਨਿਸ਼ਚੈ ਅਕੈਡਮੀ, ਸਿਮਰਜੀਤ ਸਿੰਘ ਕੰਗ ਸਾਬਕਾ ਮੀਤ ਸਕੱਤਰ, ਡਾ. ਰਮਨਜੀਤ ਕੌਰ ਪਿ੍ੰਸੀਪਲ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਕਾਲਜ ਕਰਹਾਲੀ, ਡਾ. ਕਰਮਵੀਰ ਸਿੰਘ ਪਿ੍ੰਸੀਪਲ ਦਸ਼ਮੇਸ਼ ਖ਼ਾਲਸਾ ਕਾਲਜ ਜ਼ੀਰਕਪੁਰ, ਮਲਵਿੰਦਰ ਸਿੰਘ ਪਿ੍ੰਸੀਪਲ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ, ਇੰਜੀ. ਅਨੂਪ ਸਿੰਘ ਸਿੱਧੂ ਗੁਰੂ ਨਾਨਕ ਕਾਲਜ ਬੁਢਲਾਡਾ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਖਦੇਵ ਸਿੰਘ ਮੀਤ ਮੈਨੇਜਰ,ਜਸਵਿੰਦਰ ਸਿੰਘ ਮੀਤ ਮੈਨੇਜਰ ਪਟਿਆਲਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰੈਲੀਆਂ ਕਾਰਨ ਪੰਜਾਬ ਦੀ ਹਵਾ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲੀ-ਰਾਜੂ ਖੰਨਾ <br/> ਅਗਲੀ ਖ਼ਬਰ ਤਰਲੋਚਨ ਸਿੰਘ ਲਾਲੀ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।