ਮੰਡੀ ਗੋਬਿੰਦਗੜ੍ਹ, 28 ਫਰਵਰੀ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਅੰਦਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠਾਂ ਨੇ ਹਵਾ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਕਰ ਦਿੱਤੀ ਹੈ ਤੇ ਪੰਜਾਬ ਦਾ ਹਰ ਵਰਗ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ ਕੀਤਾ | ਇਸ ਮੀਟਿੰਗ ਵਿਚ ਜਿੱਥੇ ਵੱਖ-ਵੱਖ ਵਿੰਗਾਂ ਦੀ ਜਥੇਬੰਦੀ ਬਣਾਉਣ 'ਤੇ ਚਰਚਾ ਕੀਤੀ ਗਈ, ਉੱਥੇ ਹੀ ਹਲਕਾ ਅਮਲੋਹ ਦੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ | ਇਸ ਮੌਕੇ 'ਤੇ ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਜੋ ਕਾਨੂੰਨ ਵਿਵਸਥਾ ਦੀ ਸਥਿਤੀ ਹੈ, ਉਸ ਤੋਂ ਪੰਜਾਬ ਵਾਸੀ ਭਲੀ ਭਾਂਤ ਜਾਣੂ ਹਨ | ਜੋ ਵਿਕਾਸ ਪੰਜਾਬ ਅੰਦਰ ਦਿਖਾਈ ਦੇ ਰਿਹਾ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ਅਤੇ ਲੋਕ ਭਲਾਈ ਸਕੀਮਾਂ ਵੀ ਅਕਾਲੀ ਦਲ ਦੀ ਸਰਕਾਰ ਦੀ ਦੇਣ ਹਨ | ਉਨ੍ਹਾਂ ਪਾਰਟੀ ਵਰਕਰਾਂ ਨੂੰ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ | ਮੀਟਿੰਗ ਵਿਚ ਜਥੇਦਾਰ ਜਰਨੈਲ ਸਿੰਘ ਮਾਜਰੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਹਰਮਿੰਦਰ ਸਿੰਘ ਕੁੰਭੜਾ, ਨਾਜ਼ਰ ਸਿੰਘ ਸੰਤ ਨਗਰ, ਫੋਰਮੈਨ ਬਲਵੀਰ ਸਿੰਘ ਸਿੱਧੂ, ਬੰਟੀ ਜੱਸੜਾਂ, ਸਤਵਿੰਦਰ ਸਿੰਘ ਵਿਰਕ, ਜਸਪਾਲ ਸਿੰਘ ਢਿੱਲੋਂ, ਅਮਰਜੀਤ ਸਿੰਘ ਲਾਡਪੁਰ, ਬਹਾਦਰ ਸਿੰਘ ਬੱਡਗੁੱਜਰਾਂ, ਜਸ਼ਨ ਸਿੰਘ ਸ਼ਾਹਪੁਰ, ਵਰਿੰਦਰ ਸਿੰਘ ਟਿੰਕੂ, ਸਿਮਰਨਜੀਤ ਸਿੰਘ, ਰਾਜ ਕੌਰ ਤੂਰਾਂ, ਕਿ੍ਸ਼ਨ ਕੁੰਭੜਾ, ਗਿਆਨ ਸਿੰਘ, ਰਘਬੀਰ ਸਿੰਘ, ਸੱਜਣ ਸਿੰਘ, ਸੋਨੀ ਜਲਾਲਪੁਰ, ਜਸਪਾਲ ਸਿੰਘ ਕੁੰਭ, ਜੰਗਵੀਰ ਸਿੰਘ, ਕੁਲਵਿੰਦਰ ਸਿੰਘ ਸਲਾਣੀ, ਰਾਮ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸੁੱਖੀ, ਜਗਦੀਪ ਸਿੰਘ, ਰਾਜਵਿੰਦਰ ਸਿੰਘ, ਸਿਮਰਨ ਬਦੀਨਪੁਰ, ਮੇਵਾ ਸਿੰਘ ਜੱਸੜ੍ਹਾਂ, ਹਰਵਿੰਦਰ ਸਿੰਘ, ਅਮਨ ਮੁਖੀਜਾ, ਮਹਿੰਦਰ ਸਿੰਘ ਚਤੁਰਪੁਰਾ, ਗੁਰਜੀਤ ਸਿੰਘ ਜਲਾਲਪੁਰ, ਜਗਜੀਤ ਸਿੰਘ, ਸ਼ਿੰਗਾਰਾ ਸਿੰਘ ਮਾਜਰੀ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਹਾਕਮ ਸਿੰਘ, ਮਨਜੀਤ ਸਿੰਘ ਜਲਾਲਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ |