16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡ ਨਲੀਨਾ ਕਲਾਂ 'ਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਸਰਕਲ ਪ੍ਰਧਾਨ ਸੁਖਦੀਪ ਸਿੰਘ ਦਾ ਸਨਮਾਨ <br/>

ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਸਰਕਲ ਮੂਲੇਪੁਰ ਦੇ ਪ੍ਰਧਾਨ ਸੁਖਦੀਪ ਸਿੰਘ ਬਹਿਲੋਲਪੁਰ ਦਾ ਪਿੰਡ ਨਲੀਨਾ ਕਲਾਂ ਵਿਖੇ ਇਲਾਕੇ ਦੇ ਮੁਹਤਬਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੋਣ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ, ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ੈਸਲਾ ਦੇਣਗੇ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ, ਜਿਸ ਕਰਕੇ ਸੂਬੇ ਦੇ ਲੋਕ 'ਆਪ' ਦਾ ਪੰਜਾਬ 'ਚੋਂ ਸਫ਼ਾਇਆ ਕਰ ਦੇਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ | ਇਸ ਮੌਕੇ 'ਤੇ ਗੁਰਜਿੰਦਰ ਸਿੰਘ ਗੁਰੀ ਸਰਪੰਚ, ਰੋਬਿਨ ਸਿੰਘ ਓਬਰਾਏ, ਹਰਿੰਦਰ ਸਿੰਘ, ਧਰਮਿੰਦਰ ਸਿੰਘ ਮੂਲੇਪੁਰ, ਨਵਰੀਤ ਸਿੰਘ ਪੰਜੋਲਾ, ਜ਼ੋਰਾਵਰ ਸਿੰਘ, ਪੁਸ਼ਪਦੀਪ ਸਿੰਘ, ਸਤਨਾਮ ਸਿੰਘ, ਸਵਰਨ ਸਿੰਘ ਨਲੀਨਾ, ਕੁਲਵੰਤ ਸਿੰਘ ਖਰੌੜ, ਜਸਪ੍ਰੀਤ ਸਿੰਘ ਖਰੌੜ, ਰਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ, ਜਗਜੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਰਕਸ਼ਾਪ ਲਗਾਈ ਅਗਲੀ ਖ਼ਬਰ ਦਿੱਲੀ ਆਬਕਾਰੀ ਨੀਤੀ 'ਚ ਗੜਬੜੀ ਦੇ ਦੋਸ਼ਾਂ 'ਚ ਆਿਖ਼ਰ ਸੱਚ ਦੀ ਹੋਈ ਜਿੱਤ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।