ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਬੀ.ਐਸ.ਸੀ.ਏ.ਆਈ. ਅਤੇ ਡੀ.ਐਸ. ਪਹਿਲੇ ਅਤੇ ਦੂਸਰੇ ਸਾਲ ਦੇ ਵਿਦਿਆਰਥੀਆਂ ਲਈ 'ਏ.ਆਈ. ਫੰਡਾਮੈਂਟਲ' ਵਿਸ਼ੇ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ ਦੌਰਾਨ ਅਨੁਦੀਪ ਫਾਊਾਡੇਸ਼ਨ ਤੋਂ ਭਵਾਨੀ ਸ਼ੰਕਰ ਨੇ ਵਿਦਿਆਰਥੀਆਂ ਨੂੰ ਏ.ਆਈ. ਦੇ ਬੁਨਿਆਦੀ ਸਿਧਾਂਤ, ਜਨਰੇਟਿਵ ਏ.ਆਈ., ਰਿਜ਼ਿਊਮ ਮੇਕਿੰਗ, ਏ.ਸੀ.ਈ. ਪ੍ਰੋਫੈਸ਼ਨਲ ਇੰਟਰਵਿਊ ਦੇ ਬੁਨਿਆਦੀ ਸਿਧਾਂਤਾਂ ਅਤੇ ਏ.ਆਈ. ਟੂਲਸ ਦੀ ਵਰਤੋਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ | ਵਿਭਾਗ ਵਲੋਂ ਬੀ.ਸੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਲਈ 'ਵੈੱਬ ਡਿਵੈਲਪਮੈਂਟ' ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ, ਜਿਸ ਵਿਚ ਰਿਸੋਰਸ ਪਰਸਨ ਵਜੋਂ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਧੁਨਿਕ ਵੈੱਬ ਤਕਨਾਲੋਜੀਆਂ ਬਾਰੇ ਮਹੱਤਵਪੂਰਨ ਪ੍ਰਯੋਗਾਤਮਿਕ ਜਾਣਕਾਰੀ ਪ੍ਰਦਾਨ ਕੀਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਗਿਆਨ ਵਿਚ ਵਾਧਾ ਕਰਦੇ ਹਨ | ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਵਰਕਸ਼ਾਪਾਂ ਦੌਰਾਨ ਵਿਦਿਆਰਥੀਆਂ ਨੂੰ ਏ.ਆਈ. ਮਾਡਲ ਬਣਾਉਣ, ਗੂਗਲ ਟੀਚੇਬਲ ਮਸ਼ੀਨ ਅਤੇ ਚੈਟ ਜੀ.ਪੀ.ਟੀ. ਵਰਗੇ ਪ੍ਰਸਿੱਧ ਵਿਹਾਰਕ ਸਾਧਨਾਂ ਬਾਰੇ ਵਿਸਥਾਰ ਨਾਲ ਜਾਣਨ ਦਾ ਮੌਕਾ ਮਿਲਿਆ | ਇਸ ਮੌਕੇ ਵਿਭਾਗ ਦੇ ਡਾ. ਨਵਦੀਪ ਸਿੰਘ ਅਤੇ ਪ੍ਰੋ. ਜੋਗਾ ਸਿੰਘ ਨੇ ਕੋਆਰਡੀਨੇਟਰ ਵਜੋਂ ਦੋਹਾਂ ਵਰਕਸ਼ਾਪਾਂ ਦੇ ਸਫਲ ਆਯੋਜਨ ਵਿਚ ਭੂਮਿਕਾ ਨਿਭਾਈ | ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਅਤੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਸਿੱਖਿਆ ਭਰਪੂਰ ਸਮਾਗਮਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਭਾਗ ਦੇ ਪ੍ਰੋ. ਤਰਨਪ੍ਰੀਤ ਸਿੱਧੂ, ਪ੍ਰੋ. ਮਨਦੀਪ ਕੌਰ, ਡਾ. ਗੁਰਜੀਤ ਕੌਰ ਅਤੇ ਪ੍ਰੋ. ਨਵਦੀਪ ਕੌਰ ਵੀ ਹਾਜ਼ਰ ਸਨ |