16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਾਗਰਾ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫ਼ਲਾ ਬਰਨਾਲਾ ਮਹਾਂ ਰੈਲੀ ਲਈ ਰਵਾਨਾ ਹੋਇਆ <br/>

ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਬਰਨਾਲਾ ਵਿਖੇ ਕੀਤੀ ਜਾ ਰਹੀ 'ਮਜ਼ਦੂਰ ਬਚਾਓ, ਕਿਸਾਨ ਬਚਾਓ' ਮਹਾਂਰੈਲੀ ਵਿਚ ਸ਼ਮੂਲੀਅਤ ਕਰਨ ਲਈ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਬਰਨਾਲਾ ਰੈਲੀ ਲਈ ਰਵਾਨਾ ਹੋਏ | ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਵਲੋਂ ਮਹਾਂਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਵੱਡੀ ਭਾਗੀਦਾਰੀ ਸਪੱਸ਼ਟ ਕਰਦੀ ਹੈ ਕਿ ਲੋਕ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਪਣੇ ਹੱਕਾਂ ਦੀ ਰੱਖਿਆ ਲਈ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਅਤੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿਚ ਮਜ਼ਦੂਰਾਂ ਤੇ ਕਿਸਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਪਾਰਟੀ ਹਮੇਸ਼ਾ ਹੀ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ | ਉਨ੍ਹਾਂ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਅੱਗੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਨਾ ਤਾਂ ਮਨਰੇਗਾ ਲਈ ਪੂਰਾ ਫ਼ੰਡ ਲਿਆ ਜਾ ਰਿਹਾ ਹੈ ਅਤੇ ਨਾ ਹੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ ਹੈ | ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਜੁਮਲਿਆਂ ਤੱਕ ਸੀਮਿਤ ਰਹਿ ਗਈ ਹੈ, ਜਦਕਿ ਜ਼ਮੀਨੀ ਪੱਧਰ 'ਤੇ ਨਾ ਰੁਜ਼ਗਾਰ ਦੇ ਮੌਕੇ ਬਣ ਰਹੇ ਹਨ ਅਤੇ ਨਾ ਹੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਰਹੇ ਹਨ | ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਮੁੱਖ ਅਹੁਦੇਦਾਰ, ਵਰਕਰ, ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਪੰਚ ਅਤੇ ਮਨਰੇਗਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਰਿਮਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 13ਵੇਂ ਦਿ ਗ੍ਰੈਂਡ ਕਿਚਨ ਚੈਂਪੀਅਨਜ਼ ਦੇ ਫਾਈਨਲ 'ਚ ਦੂਜਾ ਸਥਾਨ ਕੀਤਾ ਪ੍ਰਾਪਤ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।