ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਬਲਜਿੰਦਰ ਸਿੰਘ)-ਹਾਅ ਦਾ ਨਾਅਰਾ ਚੇਤਨਾ ਮੰਚ ਅਤੇ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਜ਼ਿਲ੍ਹਾ ਵੈੱਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਡੇਰਾ ਮੀਰ ਮੀਰਾਂ ਦੀ ਅਗਵਾਈ ਹੇਠ ਸ਼ਿਵ ਮੰਦਰ ਗਰਾਊਾਡ ਸਰਹਿੰਦ ਸ਼ਹਿਰ ਵਿਖੇ ਹੋਈ | ਮੀਟਿੰਗ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਡਾ. ਹਰਬੰਸ ਲਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੱਛੜੀਆਂ ਸ਼ੇ੍ਰਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਉਪਰਾਲੇ ਨਹੀਂ ਕੀਤੇ, ਪਰ ਪੰਜਾਬ ਵਿਚ ਭਾਜਪਾ ਦੀ ਅਗਵਾਈ ਹੇਠ ਸਰਕਾਰ ਬਣਨ 'ਤੇ ਪੱਛੜੀਆਂ ਸ਼ੇ੍ਰਣੀਆਂ ਲਈ ਵੱਡੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਵੀ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ | ਡਾ. ਲਾਲ ਨੇ ਦੱਸਿਆ ਕਿ ਭਾਜਪਾ ਵਲੋਂ 14 ਮਾਰਚ ਨੂੰ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਰੈਲੀ ਰੱਖੀ ਗਈ ਹੈ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਿਲ ਹੋ ਕੇ ਰੈਲੀ ਨੂੰ ਸੰਬੋਧਨ ਕਰਨਗੇ | ਇਸ ਮੌਕੇ 'ਤੇ ਗੁਰਦੇਵ ਸਿੰਘ, ਜਸਵਿੰਦਰ ਸਿੰਘ ਮਹਿਰਾ, ਸੁਖਦੇਵ ਸਿੰਘ ਮੰਡੋਫਲ, ਡਾ. ਮੰਗਲ ਸਿੰਘ ਅਤੇ ਸ਼ਾਮ ਲਾਲ ਮਹਿਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿਚ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਗੁਰਕੀਰਤ ਸਿੰਘ ਬੇਦੀ, ਗੁਰਿੰਦਰ ਸਿੰਘ ਗੁਰੂ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਮਨਜੀਤ ਸਿੰਘ ਜੰਡਾਲੀ, ਰਾਜ ਕੁਮਾਰ ਬਸੀ ਪਠਾਣਾਂ, ਅਮਰੀਕ ਸਿੰਘ ਗੋਬਿੰਦਗੜ੍ਹ, ਮਨਜੀਤ ਕੌਰ ਮੱਠੀ, ਕੁਲਦੀਪ ਸਿੰਘ, ਦਿਲਰਾਜ ਮਹਿਰਾ, ਗੁਰਦੀਪ ਸਿੰਘ ਭਾਗਨਪੁਰ, ਸਤਵਿੰਦਰ ਸਿੰਘ ਪੰਡਰਾਲੀ, ਯੁਵਰਾਜ ਸਿੰਘ ਖਰੌੜੀ, ਗੁਰਪ੍ਰਤਾਪ ਸਿੰਘ ਭੱਟਮਾਜਰਾ, ਦੀਪ ਚਨਾਲੋਂ, ਗੁਰੀ ਬੇਦੀ ਤੇ ਜਸ਼ਨ ਬੇਦੀ ਵੀ