16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦਿੱਲੀ ਦੀ ਅਦਾਲਤ ਨੇ ਭਾਜਪਾ ਦੇ ਕਾਲੇ ਚਿਹਰੇ ਨੂੰ ਨੰਗਾ ਕਰ ਸੱਚਾਈ ਨੂੰ ਜਿੱਤ ਦਿਵਾਈ-ਲਿਬੜਾ, ਰਾਏ, ਹੈਪੀ <br/>

ਅਜੀਤ ਡੈਸਕ 01-03-2026
• 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ ਕੇਸ ਖ਼ਾਰਜ ਕੀਤੇ ਜਾਣ 'ਤੇ ਵਰਕਰਾਂ ਨੇ ਲੱਡੂ ਵੰਡ ਖ਼ੁਸ਼ੀ ਮਨਾਈ • ਭਾਜਪਾ ਦੀਆਂ ਲੂੰਬੜ ਚਾਲਾਂ ਨੂੰ ਦੇਸ਼ ਦੇ ਲੋਕ ਸਮਝ ਚੁੱਕੇ ਹਨ-ਚੇਅਰਮੈਨ ਢਿੱਲੋਂ, ਚੇਅਰਮੈਨ ਰਾਜਾ


ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਨੂੰ ਦਿੱਲੀ 'ਚ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਜਾਣਬੁੱਝ ਕੇ ਸ਼ਰਾਬ ਘੁਟਾਲੇ 'ਚ ਫਸਾਉਣ ਅਤੇ ਜੇਲ੍ਹ 'ਚ ਡੱਕਣ ਦੇ ਮਾਮਲੇ ਵਿਚ ਉਨ੍ਹਾਂ ਨੂੰ ਅਦਾਲਤ ਵਲੋਂ ਬਾਇੱਜ਼ਤ ਬਰੀ ਕਰਨ 'ਤੇ ਸਰਹਿੰਦ ਵਿਖੇ 'ਆਪ' ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਦੇ ਦਫ਼ਤਰ ਵਿਖੇ ਢੋਲ ਵਜਾ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਿਬੜਾ, ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਬਸੀ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ, ਜਿਸ ਸਦਕਾ ਪੂਰੇ ਦੇਸ਼ 'ਚ 'ਆਪ' ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਦੇ ਵੀ ਆਪਣੇ ਹਿੱਤਾਂ ਪ੍ਰਤੀ ਨਹੀਂ ਸੋਚਿਆ, ਬਲਕਿ ਲੋਕਾਂ ਦਾ ਭਲਾ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ 'ਆਪ' ਸੁਪਰੀਮੋ ਤੇ ਉਨ੍ਹਾਂ ਦੇ ਸਾਥੀਆਂ 'ਤੇ ਝੂਠੇ ਕੇਸ ਬਣਾਏ ਗਏ ਸਨ ਤੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਬਦਨਾਮ ਕਰਨ ਦੀ ਪੂਰੀ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਹੁਣ ਦਿੱਲੀ ਦੀ ਅਦਾਲਤ ਨੇ ਮੁੱਢੋਂ ਹੀ ਖ਼ਾਰਜ ਕਰ ਦਿੱਤਾ ਹੈ ਅਤੇ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਵੀ ਭਾਜਪਾ ਦੀਆਂ ਨੀਤੀਆਂ ਤੋਂ ਭਲੀ ਭਾਂਤੀ ਜਾਣੂ ਹੋ ਚੁੱਕੇ ਹਨ ਤੇ ਉਹ ਮੁੜ ਬੀਜੇਪੀ ਨੂੰ ਮੂੰਹ ਨਹੀਂ ਲਗਾਉਣਗੇ ਤੇ ਪੰਜਾਬ ਵਿਚ ਵੀ ਭਾਜਪਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਸਰਹਿੰਦ ਮੰਡੀ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਮੂਲੇਪੁਰ ਮੰਡੀ ਦੇ ਪ੍ਰਧਾਨ ਰਾਜੇਸ਼ ਉੱਪਲ, 'ਆਪ' ਆਗੂ ਪਿ੍ਤਪਾਲ ਸਿੰਘ ਜੱਸੀ, ਬਲਬੀਰ ਸਿੰਘ ਸੋਢੀ, ਮਹਿਲਾ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ, ਟਰੇਡ ਵਿੰਗ ਪ੍ਰਧਾਨ ਅਸ਼ੀਸ ਅੱਤਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਗੋਗੀ, ਮੋਹਿਤ ਸੂਦ, ਪਵੇਲ ਹਾਂਡਾ, ਬਹਾਦਰ ਜਲਾਲ, ਬਲਜਿੰਦਰ ਸਿੰਘ ਗੋਲਾ, ਰਾਜਵੀਰ ਸਿੰਘ ਰਾਜੂ, ਮੱਖਣ ਸਹੋਤਾ, ਬਲਵਿੰਦਰ ਸਿੰਘ ਸਹਾਰਨ, ਜਸਪ੍ਰੀਤ ਸਿੰਘ ਕਾਕਾ ਆਦਿ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |


ਪਿਛਲੀ ਖ਼ਬਰ ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਪੱਛੜੀਆਂ ਸ਼ੇ੍ਰਣੀਆਂ ਲਈ ਵੱਡੇ ਉਪਰਾਲੇ ਕੀਤੇ ਜਾਣਗੇ-ਡਾ. ਲਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।