ਸੰਘੋਲ, 28 ਫਰਵਰੀ (ਪਰਮਵੀਰ ਸਿੰਘ ਧਨੋਆ)-ਸੰਘੋਲ ਵਿਖੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਸ਼ਨ ਵਿਦਿਆਰਥੀਆਂ ਲਈ ਦਲਜੀਤ ਸਿੰਘ ਰਾਣਾ ਚੇਅਰਮੈਨ ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਟਰੱਸਟੀ ਡਾ. ਉਰਮਿਲ ਵਰਮਾ ਦੀ ਅਗਵਾਈ 'ਚ ਡਿਗਰੀ ਵੰਡ ਸਮਾਰੋਹ ਅਤੇ 10ਵੀਂ ਕਨਵੋਕੇਸ਼ਨ ਕਰਵਾਈ ਗਈ¢ ਇਸ ਡਿਗਰੀ ਸਮਾਰੋਹ ਸਮਾਰੋਹ ਮੌਕੇ ਡਾ. ਪ੍ਰੋਫ਼ੈਸਰ ਸੰਜੀਵ ਕੁਮਾਰ ਸ਼ਰਮਾ ਉਪ ਕੁਲਪਤੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਪ੍ਰੋਫ਼ੈਸਰ ਡਾ. ਮਨੀਸ਼ ਕੁਮਾਰ ਕੰਟਰੋਲਰ ਪ੍ਰੀਖਿਆਵਾਂ ਪੰਜਾਬ ਯੂਨੀਵਰਸਿਟੀ ਪਟਿਆਲਾ, ਡਾ. ਮੋਨਿਕਾ ਅਗਰਵਾਲ ਇੰਸਟੀਚਿਊਸ਼ਨਜ਼ ਆਫ਼ ਮੈਨੇਜਮੈਟ ਯੂਨੀਵਰਸਿਟੀ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਭ ਤੋਂ ਪਹਿਲਾਂ ਡਾ. ਵਰਮਾ ਨੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ | ਉਪਰੰਤ ਡਾ. ਰਾਣਾ ਨੇ ਡਿਗਰੀ ਵੰਡ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਦੇ ੳੱੁਜਵਲੇ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਤ ਕੀਤਾ¢ ਮੁੱਖ ਮਹਿਮਾਨ ਡਾ. ਸੰਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਖ਼ਤ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੋਨੇ ਦੇ ਤਗਮੇ ਨਾਲ ਸਨਮਾਨਿਤ ਕਰਦਿਆਂ ਭਵਿੱਖ ਲਈ ਹਮੇਸ਼ਾ ਹੀ ਚੰਗੇ ਮੌਕਿਆਂ ਦੀ ਤਲਾਸ਼ ਕਰਨ ਦਾ ਸੁਨੇਹਾ ਦਿੱਤਾ¢ ਉਪਰੰਤ ਕੈਂਪਸ ਡਾਇਰੈਕਟਰ ਰਾਜਵੀਰ ਸਿੰਘ ਗੁਲੀਆ ਨੇ ਕੈਂਪਸ ਰਿਪੋਰਟ ਪੜ੍ਹ ਕੇ ਸੁਣਾਈ¢ ਪ੍ਰੋਗਰਾਮ ਵਿਚ ਇੰਸਟੀਚਿਊਸ਼ਨਜ਼ ਦੇ ਹੋਣਹਾਰ ਲੈਕਚਰਾਰ ਰੁਸਤਮ ਦੇਵੀ, ਡਾ. ਮਨਦੀਪ ਕੌਰ ਅਤੇ ਅਮਿਤਾ ਸ਼ਰਮਾ ਨੇ ਕਾਲਜ ਦਾ 'ਮੀਡਾਸ, ਮੈਗਜੀਨ ਰਿਲੀਜ਼ ਕੀਤਾ¢ ਇਨ੍ਹਾਂ ਲੈਕਚਰਾਰਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਜ਼ਿੰਦਗੀ ਲਈ ਇਹ ਮੈਗਜ਼ੀਨ ਮੀਲ ਪੱਥਰ ਸਥਾਪਤ ਹੋਵੇਗਾ¢ ਪ੍ਰੋਗਰਾਮ ਦੇ ਅੰਤ ਵਿਚ ਪ੍ਰੋਗਰਾਮ ਕਨਵੀਨਰ ਰਵੀ ਮਿਸ਼ਰਾ ਨੇ ਸਾਰੀਆਂ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ¢ ਇਸ ਪ੍ਰੋਗਰਾਮ ਮੌਕੇ ਮੰਚ ਸੰਚਾਲਨ ਡਾ. ਹਰਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਕੀਤਾ¢