ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਵਲੋਂ ਪਿ੍ੰਸ ਸਾਈਕਲ ਇੰਡਸਟਰੀ ਲੁਧਿਆਣਾ ਦਾ ਵਿੱਦਿਅਕ ਦੌਰਾ ਕੀਤਾ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ | ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਉਦਯੋਗਾਂ ਦੀ ਅਸਲ ਕਾਰਜਪ੍ਰਣਾਲੀ ਅਤੇ ਥਿਊਰੀ ਨੂੰ ਵਿਹਾਰ ਵਿਚ ਵੇਖਣ ਦਾ ਮੌਕਾ ਮਿਲਿਆ ਜਿੱਥੇ ਉਨ੍ਹਾਂ ਨੇ ਕੱਚੇ ਮਾਲ ਤੋਂ ਪੱਕਾ ਉਤਪਾਦ ਤਿਆਰ ਕਰਨਾ ਸਿੱਖਿਆ, ਉੱਥੇ ਨਾਲ ਹੀ ਤਕਨੀਕੀ ਮਾਹਿਰਾਂ ਤੋਂ ਵੱਖ-ਵੱਖ ਮਸ਼ੀਨਾਂ ਅਤੇ ਪ੍ਰਕਿਰਿਆਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਉਸਾਰੂ ਗਤੀਵਿਧੀਆਂ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਨੂੰ ਵਧਾਉਂਦੀਆਂ ਹਨ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਨੂੰ ਅਸਲ ਕੰਮਕਾਜ ਵਾਲੀ ਦੁਨੀਆ ਨੂੰ ਸਮਝਣ ਦਾ ਮੌਕਾ ਦਿੰਦੇ ਹਨ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਅਨੁਭਵ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਰੀਅਰ ਅਤੇ ਉਦਯੋਗਿਕ ਖੇਤਰ ਬਾਰੇ ਸੋਚਣ ਲਈ ਪ੍ਰੇਰਿਤ ਕਰਦੇ ਹਨ | ਇਸ ਦੌਰੇ ਦੌਰਾਨ ਵਿਭਾਗ ਦੇ ਡਾ. ਰਸ਼ਪਾਲਜੀਤ ਕੌਰ ਅਤੇ ਪ੍ਰੋ. ਹਰਮਨਜੀਵਨਜੋਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਰਗ ਦਰਸ਼ਨ ਪ੍ਰਦਾਨ ਕੀਤਾ |