22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਿਸਾਨ ਆਤਮਾ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ-ਮੁੱਖ ਖੇਤੀਬਾੜੀ ਅਫ਼ਸਰ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 02-03-2026
ਫ਼ਤਹਿਗੜ੍ਹ ਸਾਹਿਬ, 1 ਮਾਰਚ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਕਿ੍ਸ਼ੀ ਉੱਨਤੀ ਯੋਜਨਾ ਆਤਮਾ ਸਕੀਮ ਦੇ ਕੰਮਾਂ ਦੀ ਸਮੀਖਿਆ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਵਿਭਾਗ ਬਾਗ਼ਬਾਨੀ, ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ, ਜੰਗਲਾਤ, ਭੂਮੀ ਰੱਖਿਆ, ਕਿ੍ਸ਼ੀ ਵਿਗਿਆਨ ਕੇਂਦਰ ਅਤੇ ਸਮੂਹ ਦਫ਼ਤਰ ਬਲਾਕ ਖੇਤੀਬਾੜੀ ਅਫ਼ਸਰ, ਫ਼ਤਹਿਗੜ੍ਹ ਸਾਹਿਬ ਤੋਂ ਐਕਸ਼ਨ ਪਲਾਨ ਲੈ ਕੇ ਕੰਪਾਇਲਡ ਸਾਲਾਨਾ ਐਕਸ਼ਨ ਪਲਾਨ ਤਿਆਰ ਕਰਦੇ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੂੰ ਭੇਜਿਆ ਗਿਆ | ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਆਤਮਾ ਸਕੀਮ ਅਧੀਨ ਖੇਤੀਬਾੜੀ ਅਤੇ ਅਲਾਇਡ ਵਿਭਾਗਾਂ ਵਲੋਂ ਵੱਖ-ਵੱਖ ਕਿਸਾਨ ਪੱਖੀ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਜਿਵੇਂ ਕਿ ਟ੍ਰਰੇਨਿੰਗ, ਐਕਸਪੋਜਰ ਵਿਜਿਟ, ਪ੍ਰਦਰਸ਼ਨੀ ਪਲਾਟ, ਬਲਾਕ ਪੱਧਰੀ ਕਿਸਾਨ ਗੋਸ਼ਟੀਆਂ, ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਫਾਰਮਰ ਫ਼ੀਲਡ ਸਕੂਲ ਆਦਿ ਰਾਹੀਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇ ਨਾਲ-ਨਾਲ ਲਿਟਰੇਚਰ, ਇਨਪੁੱਟਸ ਆਦਿ ਵੀ ਮੁਹੱਈਆ ਕਰਵਾਏ ਜਾਂਦੇ ਹਨ | ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਕਾਲਕਟ ਭਵਨ, ਐਸ.ਏ.ਐਸ.ਨਗਰ ਵਿਖੇ ਫਾਰਮ ਐਂਡ ਫੂਡ ਕਿ੍ਸ਼ੀ ਸਨਮਾਨ ਅਵਾਰਡ 2026 ਦਾ ਆਯੋਜਨ ਕੀਤਾ ਗਿਆ ਸੀ | ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਤੋਂ ਪਵੇਲ ਗਿੱਲ, ਹੰਸਾਲੀ ਆਰਗੈਨਿਕ ਫਾਰਮ ਨੂੰ ਬੈੱਸਟ ਟੂਰਈਜਮ ਅਵਾਰਡ ਅਤੇ ਅਵਤਾਰ ਸਿੰਘ ਨੂੰ ਬੈੱਸਟ ਐਫ.ਪੀ.ਓ. ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ |
ਪਿਛਲੀ ਖ਼ਬਰ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਹੋਈ-ਜ਼ਿਲ੍ਹਾ ਸਿੱਖਿਆ ਅਫ਼ਸਰ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਵਲੋਂ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।