ਫ਼ਤਹਿਗੜ੍ਹ ਸਾਹਿਬ, 1 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲੇ੍ਹ ਦੇ 22 ਸੈਂਟਰਾਂ ਵਿਚ 9ਵੀਂ ਅਤੇ 11ਵੀਂ ਜਮਾਤ ਲਈ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ ਵਿਚ ਜ਼ਿਲੇ੍ਹ ਦੇ 22 ਸੈਂਟਰਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਦੋਵੇਂ ਜਮਾਤਾਂ ਦੀ 63.73 ਫ਼ੀਸਦੀ ਰਹੀ ਹੈ | ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ | ਪ੍ਰੀਖਿਆ ਕੇਂਦਰਾਂ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਵਲੋਂ ਚੈਕਿੰਗ ਕੀਤੀ ਗਈ | ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਪ੍ਰੀਖਿਆ ਵਿਚ ਭਾਗ ਲਿਆ ਗਿਆ | ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਸਕੂਲਾਂ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਹੈ | ਇਸ ਮੌਕੇ ਰੀਤਾ ਰਾਣੀ ਪਿ੍ੰਸੀਪਲ ਨੋਡਲ ਸੈਂਟਰ, ਸੁਨੀਲ ਕੁਮਾਰ, ਅਮਨ ਮੱਟੂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਖੇਤਰੀ ਦਫ਼ਤਰ ਦਾ ਸਟਾਫ਼ ਹਾਜ਼ਰ ਸੀ |