ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਤਿੰਦਰ ਸਿੰਘ ਸ਼ੰਟੀ
ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਦਾ ਸਵਾਗਤ ਕਰਨ ਸਮੇਂ ਪ੍ਰਸ਼ਾਸਨਿਕ ਅਧਿਕਾਰੀ ਦਿਖਾਈ ਦਿੰਦੇ ਹੋਏ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਮਿਸ਼ਨ ਦੇ ਮੈਂਬਰ | ਅਜੀਤ ਤਸਵੀਰਾਂ
<br/>
02-03-2026
ਉੱਧਰ ਦੂਜੇ ਪਾਸੇ ਭਾਰਤ ਵਿਕਾਸ ਪ੍ਰੀਸ਼ਦ ਅਮਲੋਹ ਦੇ ਪ੍ਰਧਾਨ ਬਿ੍ਜ ਭੂਸ਼ਨ ਗਰਗ ਅਤੇ ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਖਤੀ ਤੌਰ 'ਤੇ ਪੱਤਰ ਭੇਜ ਕੇ ਉਕਤ ਮੀਟਿੰਗ ਵਿਚ 3 ਵਜੇ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਗਿਆ ਸੀ ਅਤੇ ਉਹ ਸਮੇਂ ਅਨੁਸਾਰ ਬੱਚਤ ਭਵਨ ਵਿਚ ਪੁੱਜ ਗਏ ਸਨ ਜਿਸ ਦੌਰਾਨ ਸਵਾ 4 ਵਜੇ ਤੱਕ ਜਦੋਂ ਕੋਈ ਵੀ ਅਧਿਕਾਰੀ ਇੰਤਜ਼ਾਰ ਕਰ ਰਹੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਕੋਲ ਨਹੀਂ ਆਇਆ ਤਾਂ ਉਨ੍ਹਾਂ ਨੇ ਕੈਂਪ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ | ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇਸ ਕੈਂਪ ਵਿਚ ਪਦਮ ਜਤਿੰਦਰ ਸਿੰਘ ਸ਼ੈਂਟੀ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਪਹੁੰਚੇ ਸਨ ਜਿਸ ਦੌਰਾਨ ਪ੍ਰਬੰਧਕ ਅਧਿਕਾਰੀ ਉਨ੍ਹਾਂ ਦੀ ਆਓ ਭਗਤ ਵਿਚ ਲੱਗੇ ਰਹੇ ਅਤੇ ਉਨ੍ਹਾਂ ਨੂੰ ਵੱਖ-ਵੱਖ ਐਨ.ਜੀ.ਓ ਤੋਂ ਸੱਦੇ ਪ੍ਰਤੀਨਿਧੀਆਂ ਦਾ ਚੇਤਾ ਹੀ ਭੁੱਲ ਗਿਆ | ਉਕਤ ਆਗੂਆਂ ਨੇ ਕਿਹਾ ਕਿ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਜ਼ਿਲੇ੍ਹ ਭਰ 'ਚੋਂ ਇੱਥੇ ਪੁੱਜੇ ਹੋਏ ਸਨ | ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਐਨ.ਜੀ.ਓ ਦੇ ਪ੍ਰਤੀਨਿਧੀਆਂ ਨੂੰ ਸਤਿਕਾਰ ਸਹਿਤ ਬੁਲਾ ਕੇ ਜ਼ਲੀਲ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ |