22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੱਤੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਢਿੱਲੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗੀ ਅੱਗ

ਅਜੀਤ ਡੈਸਕ 02-03-2026
ਖਮਾਣੋਂ, 1 ਮਾਰਚ (ਮਨਮੋਹਣ ਸਿੰਘ ਕਲੇਰ)-ਲੁਧਿਆਣਾ ਚੰਡੀਗੜ੍ਹ ਹਾਈਵੇ ਪਿੰਡ ਜਟਾਣਾ ਉੱਚਾ ਤੋਂ ਪਿੰਡ ਬਰਵਾਲੀ ਨੂੰ ਜਾਂਦੀ ਲਿੰਕ ਸੜਕ 'ਤੇ ਗੰਨੇ ਦੀ ਪੱਤੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਬਿਜਲੀ ਦੀਆਂ ਲਮਕਦੀਆਂ ਢਿੱਲੀਆਂ ਤਾਰਾਂ ਕਾਰਨ ਅੱਗ ਲੱਗ ਜਾਣ ਕਰਕੇ ਟਰਾਲੀ ਬੁਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਈ | ਦੁਪਹਿਰ ਸਮੇਂ ਵਾਪਰੀ ਘਟਨਾ 'ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਇਸ ਸਬੰਧੀ ਟਰੈਕਟਰ ਟਰਾਲੀ ਦੇ ਮਾਲਕ ਅਵਤਾਰ ਸਿੰਘ ਪੁੱਤਰ ਈਸ਼ਰ ਸਿੰਘ ਪਿੰਡ ਕਿਸ਼ਨਗੜ੍ਹ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵਾ 12 ਵਜੇ ਦੇ ਕਰੀਬ ਉਨ੍ਹਾਂ ਦਾ ਡਰਾਈਵਰ ਰਣਧੀਰ ਸਿੰਘ ਪੁੱਤਰ ਦੇਬਾ ਸਿੰਘ ਪਿੰਡ ਮਾਨੂਪੁਰ ਪਿੰਡ ਜਟਾਣੇ ਉੱਚੇ ਤੋਂ ਪੱਤੀ ਦੀਆਂ ਗੰਢਾਂ ਨਾਲ ਭਰੀ ਟਰਾਲੀ ਲੈ ਕੇ ਡੰਪ ਵੱਲ ਪਿੰਡ ਫਰੋਰ ਜਾ ਰਿਹਾ ਸੀ ਤਾਂ ਰਸਤੇ 'ਚ ਪਿੰਡ ਜਟਾਣਾ ਉੱਚਾ ਵਿਖੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਤਾਰਾਂ ਜੋ ਸੰਪਰਕ ਸੜਕ ਤੋਂ ਗੁਜ਼ਰਦੀਆਂ ਹਨ, ਭਰੀ ਟਰਾਲੀ ਨੂੰ ਚੰਗਿਆੜੀ ਡਿੱਗਣ ਕਾਰਨ ਅੱਗ ਲੱਗ ਗਈ | ਜਿਸ ਨਾਲ ਸਾਰਾ ਮਾਲ ਸੜ ਕੇ ਸੁਆਹ ਹੋ ਗਿਆ ਅਤੇ ਟਰਾਲੀ ਵੀ ਬੁਰੀ ਤਰ੍ਹਾਂ ਨਾਲ ਸੜ ਗਈ | ਉਨ੍ਹਾਂ ਦੱਸਿਆ ਕਿ ਰਾਹਗੀਰਾਂ ਤੇ ਪਿੰਡ ਵਾਸੀਆਂ ਦੀ ਮਦਦ ਨਾਲ ਤੁਰੰਤ ਟਰੈਕਟਰ ਨੂੰ ਟਰਾਲੀ ਤੋਂ ਪਾਸੇ ਕੀਤਾ ਗਿਆ ਅਤੇ ਮੌਕੇ ਤੇ ਫਾਇਰ ਬਿ੍ਗੇਡ ਗੱਡੀ ਬੁਲਾਈ ਗਈ ਜਿੰਨ੍ਹਾਂ ਨੇ ਪਿੰਡਵਾਸੀਆਂ ਦੀ ਮੱਦਦ ਨਾਲ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਡਰਾਈਵਰ ਵਾਲ-ਵਾਲ ਬਚ ਗਿਆ ਤੇ ਪੌਣੇ ਚਾਰ ਲੱਖ ਦੇ ਕਰੀਬ ਇਸ ਘਟਨਾ 'ਚ ਨੁਕਸਾਨ ਹੋ ਗਿਆ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਬੈਂਕ ਤੋਂ ਲੋਨ ਲੈ ਕੇ ਉਕਤ ਕੰਮ ਸ਼ੁਰੂ ਕੀਤਾ ਸੀ ਕਿ ਅਚਾਨਕ ਇਹ ਘਟਨਾ ਵਾਪਰ ਗਈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ |
ਪਿਛਲੀ ਖ਼ਬਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਤ... ਅਗਲੀ ਖ਼ਬਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।