22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਨਸ਼ਿਆਂ ਦੇ ਖ਼ਾਤਮੇ ਲਈ ਮਾਪੇ ਵੀ ਨੌਜਵਾਨਾਂ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ-ਠੇਕੇਦਾਰ ਅਵਤਾਰ ਚਨਾਰਥਲ

ਅਜੀਤ ਡੈਸਕ 02-03-2026
ਫ਼ਤਹਿਗੜ੍ਹ ਸਾਹਿਬ, 1 ਮਾਰਚ (ਮਨਪ੍ਰੀਤ ਸਿੰਘ)-ਨਸ਼ਿਆਂ ਦਾ ਕੋਹੜ ਸੂਬੇ ਲਈ ਬਹੁਤ ਵੱਡਾ ਕੋਹੜ ਹੈ, ਜਿਸ ਦਾ ਕਲੰਕ ਦੂਰ ਕਰਨ ਲਈ ਸਾਨੂੰ ਆਪਣੇ ਨੈਤਿਕ ਫ਼ਰਜ਼ ਨਿਭਾਉਣੇ ਚਾਹੀਦੇ ਹਨ ਤੇ ਬੱਚਿਆ ਦਾ ਖ਼ਿਆਲ ਰੱਖ, ਉਨ੍ਹਾਂ ਨੂੰ ਮਾੜੀਆਂ ਕੁਰੀਤੀਆਂ ਤੋਂ ਦੂਰ ਰੱਖਣਾ ਚਾਹੀਦਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਚਨਾਰਥਲ ਦੇ ਪ੍ਰਧਾਨ ਠੇਕੇਦਾਰ ਅਵਤਾਰ ਸਿੰਘ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ, ਬਲਜਿੰਦਰ ਸਿੰਘ ਅਤਾਪੁਰ, ਆੜ੍ਹਤੀ ਰਾਜ ਕੁਮਾਰ ਤੇ ਪਰਦੀਪ ਸਿੰਘ ਚਨਾਰਥਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਹੁਣ ਤੱਕ ਆਈਆਂ ਸਰਕਾਰਾਂ ਦੁਆਰਾ ਭਾਵੇਂ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ ਹਨ ਤੇ ਨਸ਼ਿਆਂ ਦੇ ਸੇਵਨ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਵੀ ਰੱਖਿਆ ਗਿਆ ਹੈ, ਪਰ ਅਜੇ ਵੀ ਨਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤੇ ਨਸ਼ਿਆਂ ਦੇ ਸੌਦਾਗਰ ਕਿਸੇ ਨਾ ਕਿਸੇ ਤਰ੍ਹਾਂ ਲਗਾਤਾਰ ਨਸ਼ਾ ਸਪਲਾਈ ਕਰਨ 'ਚ ਕਾਮਯਾਬ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਚੇਨ ਨੂੰ ਤਦ ਹੀ ਤੋੜਿਆ ਜਾ ਸਕਦਾ ਹੈ, ਜੇਕਰ ਮਾਪੇ ਆਪਣਾ ਫ਼ਰਜ਼ ਸਹੀ ਤਰੀਕੇ ਨਾਲ ਨਿਭਾਉਣ ਤੇ ਆਪਣੇ ਬੱਚਿਆਂ ਨੂੰ ਭੈੜੇ ਅਨਸਰਾਂ ਤੋਂ ਦੂਰ ਰੱਖਣਗੇ, ਕਿਉਂਕਿ ਮਾਪੇ ਹੀ ਉਹ ਕੜੀ ਹਨ, ਜੋਕਿ ਬੱਚੇ ਨੂੰ ਖਰਚਾ ਦਿੰਦੇ ਹਨ ਜਾਂ ਉਨ੍ਹਾਂ ਦੀ ਲੋੜ ਤੋਂ ਵੱਧ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ, ਜਿਸ ਸਦਕਾ ਬੱਚੇ ਮਾੜੀ ਸੰਗਤ ਵਿਚ ਪੈ ਜਾਂਦੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੀ ਨਿਰੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਨਹੀਂ ਹੈ, ਮਾਪਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੰਭਾਲ ਆਪਣੇ ਤੌਰ ਤੇ
ਪਿਛਲੀ ਖ਼ਬਰ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਹੋਈ-ਜ਼ਿਲ੍ਹਾ ਸਿੱਖਿਆ ਅਫ਼ਸਰ ਅਗਲੀ ਖ਼ਬਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।