ਫ਼ਤਹਿਗੜ੍ਹ ਸਾਹਿਬ, 1 ਮਾਰਚ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਤੇ ਸੱਤਾ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ, ਜਿਸ ਦੁਆਰਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤੇ ਦਿੱਲੀ ਆਬਕਾਰੀ ਨੀਤੀ 'ਚ ਗੜਬੜੀ ਕਰਨ ਤੇ ਭਿ੍ਸ਼ਟਾਚਾਰ ਕਰਨ ਦੇ ਦੋਸ਼ ਲਗਾਏ ਗਏ ਤੇ ਸਾਫ਼ ਸੁਥਰੇ ਅਕਸ ਵਾਲੇ ਲੀਡਰਾਂ ਨੂੰ ਸ਼ਲਾਖ਼ਾ ਪਿੱਛੇ ਰੱਖ ਤਸ਼ੱਦਦ ਕੀਤੇ ਗਏ ਪਰ ਭਾਰਤੀ ਨਿਆਪ੍ਰਣਾਲੀ ਦੁਆਰਾ 'ਆਪ' ਆਗੂਆਂ ਨੂੰ ਬਰੀ ਕੀਤੇ ਜਾਣ ਅਤੇ ਸਾਰੇ ਇਲਜ਼ਾਮਾਂ ਨੂੰ ਖ਼ਾਰਜ ਕੀਤੇ ਜਾਣਾ, ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਇਮਾਨਦਾਰ ਆਗੂਆਂ ਦੀ ਪਾਰਟੀ ਹੈ, ਜੋਕਿ ਲੋਕਾਂ ਦੇ ਭਲੇ ਲਈ ਕੰਮ ਕਰ ਰਹੀ ਹੈ | ਇਨ੍ਹਾਂ ਗੱਲਾ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਸਰਪੰਚ ਕੁਲਵਿੰਦਰ ਸਿੰਘ ਡੇਰਾ ਤੇ ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਲੋਕਾਂ ਦੇ ਭਲੇ ਲਈ ਕਾਰਜ ਕੀਤੇ ਹਨ ਤੇ ਦਿੱਲੀ 'ਚ ਸਰਕਾਰ ਮੌਕੇ ਵੀ ਉਨ੍ਹਾਂ ਦੁਆਰਾ ਦਿੱਲੀ ਦੇ ਲੋਕਾਂ ਨੂੰ ਬਣਦੀਆਂ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਤੇ ਹੁਣ ਪੰਜਾਬ 'ਚ ਸਰਕਾਰ ਮੌਕੇ ਵੀ, ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਕੀਤੇ ਕਾਰਜਾਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ ਤੇ 'ਆਪ' ਸਰਕਾਰ ਨੂੰ ਹੀ ਮੁੜ ਸੱਤਾ 'ਚ ਲਿਆਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ 'ਚ ਸੱਤਾ 'ਚ ਆਉਣ ਦੇ ਸੁਪਨੇ ਵੇਖ ਰਹੀ ਹੈ, ਜੋਕਿ ਕਦਾਚਿਤ ਪੂਰੇ ਨਹੀਂ ਹੋਣਗੇ, ਕਿਉਂਕਿ ਸੂਬੇ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਭਲੀ-ਭਾਂਤੀ ਜਾਣੂ ਹਨ ਤੇ ਉਹ ਭਾਜਪਾ ਦੁਆਰਾ ਕਿਸਾਨਾਂ, ਵਪਾਰੀਆ ਤੇ ਹੋਰ ਵਰਗਾਂ ਤੇ ਕੀਤੇ, ਜ਼ੁਲਮ ਨੂੰ ਭੁਲਾ ਨਹੀਂ ਸਕਣਗੇ ਤੇ ਭਾਜਪਾ