20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਾਤਾ ਗੁਜਰੀ ਕਾਲਜ ਵਿਖੇ ਵਿਸ਼ੇਸ਼ ਵਰਕਸ਼ਾਪ ਕਰਵਾਈ

ਮਾਤਾ ਗੁਜਰੀ ਕਾਲਜ ਵਿਖੇ ਆਯੋਜਿਤ ਵਰਕਸ਼ਾਪ ਵਿਚ ਹਿੱਸਾ ਲੈ ਰਹੇ ਵਿਦਿਆਰਥੀ | ਅਜੀਤ ਤਸਵੀਰ <br/> 02-03-2026
ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਯੂਥ ਕਲੱਬ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਆਈ.ਕਿਊ.ਏ.ਸੀ. ਦੇ ਸਾਂਝੇ ਯਤਨਾਂ ਸਦਕਾ 'ਸਟਾਰਟਅੱਪ ਲਈ ਪ੍ਰਭਾਵਸ਼ਾਲੀ ਵਿੱਕਰੀ ਅਤੇ ਮਾਰਕੀਟਿੰਗ ਰਣਨੀਤੀਆਂ' ਵਿਸ਼ੇ 'ਤੇ ਵਰਕਸ਼ਾਪ ਆਯੋਜਿਤ ਕੀਤੀ ਗਈ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਕਰੀ ਯੋਜਨਾਬੰਦੀ, ਗਾਹਕ ਬਣਾਉਣ ਸਬੰਧੀ ਰਣਨੀਤੀ, ਬ੍ਰਾਂਡਿੰਗ ਅਤੇ ਡਿਜੀਟਲ ਮਾਰਕੀਟਿੰਗ ਦੇ ਵਿਹਾਰਕ ਪਹਿਲੂਆਂ ਬਾਰੇ ਜਾਗਰੂਕ ਕਰਨਾ ਸੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਜਿੱਥੇ ਵਿਦਿਆਰਥੀਆਂ ਵਿਚ 'ਆਂਤ੍ਰਪ੍ਰਨਿਓਰਸ਼ਿਪ ਮਾਈਾਡਸੈੱਟ' ਦਾ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ, ਉੱਥੇ ਨਾਲ ਹੀ ਉਨ੍ਹਾਂ ਵਿਚ ਨੈਤਿਕ ਕਾਰੋਬਾਰੀ ਅਭਿਆਸਾਂ, ਪਾਰਦਰਸ਼ਤਾ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਵੀ ਉਤਸ਼ਾਹਿਤ ਕਰਨਾ ਵੀ ਬਹੁਤ ਜ਼ਰੂਰੀ ਹੈ | ਆਈ.ਆਈ.ਸੀ. ਦੀ ਪ੍ਰਧਾਨ ਡਾ. ਸੰਗੀਤਾ ਜੋਸ਼ੀ ਨੇ ਕਾਲਜ ਵਿਚ 'ਸਟਾਰਟ ਅੱਪ ਕਲਚਰ' ਨੂੰ ਮਜ਼ਬੂਤ ਕਰਨ ਵਿਚ ਕੌਂਸਲ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਦਿਆਂ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਕਾਰੋਬਾਰੀ ਮਾਡਲ ਵਿਚ ਬਦਲਣ ਲਈ ਡਿਜੀਟਲ ਪਲੇਟਫ਼ਾਰਮਾਂ ਦੀ ਮਹੱਤਤਾ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ | ਇਸ ਵਰਕਸ਼ਾਪ ਦੇ ਕਨਵੀਨਰ ਡਾ. ਰਤਨੇਸ਼ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਟਾਰਟ ਅੱਪ ਵਿਚ ਸੇਲਜ਼ ਪਲਾਨਿੰਗ ਮਹੱਤਤਾ ਬਾਰੇ ਦੱਸਦਿਆਂ 'ਕਸਟਮਰ ਸੈਂਟਰਿਕ' ਪਹੁੰਚ ਅਪਣਾਉਣ 'ਤੇ ਜ਼ੋਰ ਦਿੱਤਾ | ਇਸ ਵਰਕਸ਼ਾਪ ਦਾ ਸੰਚਾਲਨ ਡਾ. ਰਤਨੇਸ਼ ਪਾਲ ਸਿੰਘ, ਡਾ. ਗੁਰਪ੍ਰੀਤ ਕੌਰ ਅਤੇ ਡਾ. ਵਿਜੈ ਸਿੰਘ ਵਲੋਂ ਸਫਲਤਾਪੂਰਵਕ ਕੀਤਾ ਗਿਆ |
ਪਿਛਲੀ ਖ਼ਬਰ ਮਾਤਾ ਸਿੰਦਰ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪੰਜਾਬ ਦੇ ਲੋਕ ਭਾਜਪਾ ਦੁਆਰਾ ਕਿਸਾਨਾਂ, ਵਪਾਰੀਆ ਤੇ ਹੋਰ ਵਰਗਾਂ 'ਤੇ ਕੀਤੇ ਜ਼ੁਲਮ ਨੂੰ ਭੁਲਾ ਨਹੀਂ ਸਕਦੇ-ਡੇਰਾ, ਜੱਲ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।