ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਰੈੱਡ ਰਿਬਨ ਕਲੱਬ ਤੇ ਵਿਭਾਗ ਫਿਜ਼ੀਓਥੈਰੇਪੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਐਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਲੈਕਚਰ ਤੇ ਸਲੋਗਨ ਪੋਸਟਰ ਮੇਕਿੰਗ ਮੁਕਾਬਲਾ ਡਾ. ਪੰਕਜਪ੍ਰੀਤ ਸਿੰਘ ਡੀਨ ਫੈਕਲਟੀ ਆਫ ਮੈਡੀਕਲ ਸਾਇੰਸਜ਼ ਅਤੇ ਡਾ. ਸੁਪ੍ਰੀਤ ਬਿੰਦਰਾ ਐਸੋਸੀਏਟ ਪ੍ਰੋਫੈਸਰ ਤੇ ਮੁਖੀ ਫਿਜ਼ੀਓਥੈਰੇਪੀ ਵਿਭਾਗ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਡਾ. ਮਨਜਿੰਦਰ ਸਿੰਘ ਮਾਨ ਐਮ.ਡੀ. ਮੈਡੀਸਨ ਐਸੋਸੀਏਟ ਪ੍ਰੋਫੈਸਰ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਮੁੱਖ ਵਕਤਾ ਵਜੋਂ ਸ਼ਮੂਲੀਅਤ ਕਰਕੇ ਐਚ.ਆਈ.ਵੀ./ਏਡਜ਼ ਦੀ ਕੌਮੀ ਤੇ ਵਿਸ਼ਵ ਪੱਧਰੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਰੋਗ ਦੇ ਫੈਲਣ ਦੇ ਲੱਛਣ ਅਤੇ ਇਲਾਜ਼ ਬਾਰੇ ਵੀ ਗੱਲ ਕੀਤੀ | ਵਿਦਿਆਰਥੀਆਂ ਨੇ ਪ੍ਰੋਗ੍ਰਾਮ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਪ੍ਰੋਗ੍ਰਾਮ ਵਿਚ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਟਰੱਸਟ ਦੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਲੈਕਚਰ ਤੋਂ ਬਾਅਦ ਵਿਦਿਆਰਥੀਆਂ ਨੇ ਵਿਸ਼ੇ ਸਬੰਧੀ ਸਲੋਗਨ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਇਸ ਮੌਕੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ, ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਅਤੇ ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਨੇ ਵੀ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਕੀਤੇ ਜਾਗਰੂਕਤਾ ਯਤਨਾਂ ਦੀ ਪ੍ਰਸੰਸਾ ਕੀਤੀ | ਉਪ-ਕੁਲਪਤੀ ਵਲੋਂ ਮੁੱਖ ਵਕਤਾ ਦਾ ਵਿਦਿਆਰਥੀਆਂ ਨੂੰ ਵਿਸ਼ੇ ਸਬੰਧੀ ਗਿਆਨ ਦੇਣ ਅਤੇ ਜਾਗਰੂਕਤ ਕਰਨ ਬਦਲੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |