ਮੰਡੀ ਗੋਬਿੰਦਗੜ੍ਹ, 1 ਮਾਰਚ (ਰਾਜ਼ੇਸ਼ ਸ਼ਰਮਾ)-ਅਦਾਰਾ 'ਅਜੀਤ' ਦੇ ਮੰਡੀ ਗੋਬਿੰਦਗੜ੍ਹ ਤੋਂ ਸੀਨੀਅਰ ਪੱਤਰਕਾਰ ਇਕਬਾਲਦੀਪ ਸੰਧੂ ਦੇ ਸਤਿਕਾਰਯੋਗ ਮਾਤਾ ਸਿੰਦਰ ਕੌਰ ਪਤਨੀ ਸਵ. ਦਰਸ਼ਨ ਸਿੰਘ ਸੰਧੂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਈਸ਼ਰ ਨਗਰ ਲੁਧਿਆਣਾ ਵਿਖੇ ਹੋਇਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਜਿੱਥੇ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਸੰਧੂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਦੁੱਖ ਸਾਂਝਾ ਕੀਤਾ, ਉੱਥੇ ਹੀ ਸੰਧੂ ਪਰਿਵਾਰ ਵਲੋਂ ਸਮਾਜਿਕ ਤੇ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦਾ ਵੀ ਜ਼ਿਕਰ ਕੀਤਾ | ਇਸ ਮੌਕੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ, ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਗੁਰਿੰਦਰ ਸਿੰਘ ਗੈਰੀ ਬੜਿੰਗ ਵਿਧਾਇਕ ਹਲਕਾ ਅਮਲੋਹ, ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਹਰਪ੍ਰੀਤ ਸਿੰਘ ਪਿ੍ੰਸ ਪ੍ਰਧਾਨ ਨਗਰ ਕੌਂਸਲ ਗੋਬਿੰਦਗੜ੍ਹ, ਸੰਜੀਵ ਦੱਤਾ ਬਲਾਕ ਪ੍ਰਧਾਨ ਕਾਂਗਰਸ, ਅਰਵਿੰਦ ਸਿੰਗਲਾ, ਜੀਤ ਸਿੰਘ ਢਿੱਲੋਂ, ਮੌਹਰ ਸਿੰਘ ਢਿੱਲੋਂ, ਹੋਸ਼ਿਆਰ ਸਿੰਘ, ਨਿਸ਼ਾਨ ਸਿੰਘ ਲਾਡੀ, ਮੁਖ਼ਤਿਆਰ ਸਿੰਘ ਸਰੋਆ, ਅਕਾਸ਼ਦੀਪ ਸਿੰਘ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ ਬਾਜਵਾ, ਬਲਜੀਤ ਸਿੰਘ ਜੰਡਾਲੀ, ਗੁਰਪ੍ਰੀਤ ਸਿੰਘ ਗਰੇਵਾਲ, ਨਰੇਸ਼ ਸ਼ਰਮਾ, ਗੁਰਦੀਪ ਸਿੰਘ ਕਾਲੀ, ਪ੍ਰਦੀਪ ਧੀਮਾਨ, ਦੀਪਕ ਪਾਠਕ, ਦਰਸ਼ਨ ਸਿੰਘ, ਸ਼ੁਭਮ ਸੇਠੀ, ਹਰਬੰਸ ਸਿੰਘ ਤਤਲਾ, ਰੋਮੀ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਕੌਂਸਲਰਾਂ ਅਤੇ ਆਗੂਆਂ ਨੇ ਮਾਤਾ ਸਿੰਦਰ ਕੌਰ ਦੇ ਨਮਿਤ ਇਕਬਾਲਦੀਪ ਸੰਧੂ ਤੇ ਦਵਿੰਦਰ ਸੰਧੂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਦੁੱਖ ਸਾਂਝਾ ਕੀਤਾ |