19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਸ਼ਾਮਿਲ ਹੋ ਕੇ ਮਹਾਂ ਰੈਲੀ ਨੂੰ ਇਤਿਹਾਸਕ ਬਣਾਇਆ-ਰਾਮਗੜ੍ਹ

ਅਜੀਤ ਡੈਸਕ 02-03-2026
ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਬੀਤੇ ਕੱਲ੍ਹ ਪਾਰਟੀ ਵਲੋਂ 'ਮਜ਼ਦੂਰ ਬਚਾਓ, ਕਿਸਾਨ ਬਚਾਓ' ਮੁਹਿੰਮ ਤਹਿਤ ਕੀਤੀ ਗਈ ਮਹਾਂ ਰੈਲੀ ਵਿਚ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ 'ਚੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਮੁੱਖ ਅਹੁਦੇਦਾਰਾਂ, ਵਰਕਰਾਂ, ਕਿਸਾਨਾਂ ਅਤੇ ਮਨਰੇਗਾ ਮਜ਼ਦੂਰਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਭਰਵੀਂ ਸ਼ਮੂਲੀਅਤ ਸਦਕਾ ਹੀ ਮਹਾਂ ਰੈਲੀ ਇਤਿਹਾਸਕ ਹੋ ਨਿੱਬੜੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਅਤੇ ਮਜ਼ਦੂਰ-ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਚਲਾਈ ਜਾ ਰਹੀ 'ਮਜ਼ਦੂਰ ਬਚਾਓ, ਕਿਸਾਨ ਬਚਾਓ' ਮੁਹਿੰਮ ਲਗਾਤਾਰ ਜਾਰੀ ਰਹੇਗੀ ਕਿਉਂਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ ਅਤੇ ਲੋਕ-ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ | ਸ੍ਰੀ ਰਾਮਗੜ੍ਹ ਨੇ ਕਿਹਾ ਕਿ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜ਼ਿਲੇ੍ਹ ਤੋਂ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ, ਵਰਕਰਾਂ, ਕਿਸਾਨਾਂ ਤੇ ਮਨਰੇਗਾ ਮਜ਼ਦੂਰਾਂ ਨੇ ਭਰਪੂਰ ਸ਼ਿਰਕਤ ਕਰਕੇ ਬਰਨਾਲੀ ਮਹਾਂ ਰੈਲੀ ਨੂੰ ਇਤਿਹਾਸਕ ਬਣਾਇਆ ਹੈ ਅਤੇ ਲੋਕਾਂ ਦੀ ਹਾਜ਼ਰੀ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਲੋਕ ਭਾਜਪਾ ਦੀਆਂ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਜੁੜ ਰਹੇ ਹਨ |
ਪਿਛਲੀ ਖ਼ਬਰ ਸਰਕਾਰ ਜੀ! ਇਕ ਨਜ਼ਰ ਇੱਧਰ ਵੀ,----ਅਮਲੋਹ ਸ਼ਹਿਰ ਦੇ ਬੁੱਗਾ ਬੱਸ ਅੱਡੇ ਨੇੜੇ ਸੜਕ 'ਤੇ ਲੰਮੇ ਸਮੇਂ ਤੋਂ ਖੜ੍ਹਦੇ ਆ ਰਹੇ... ਅਗਲੀ ਖ਼ਬਰ ਹਲਕਾ ਸਨੌਰ ਅੰਦਰ ਝੋਲਾ ਛਾਪ ਡਾਕਟਰ ਬਣ ਰਹੇ ਨੇ ਮਸੀਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।