19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸਰਕਾਰ ਜੀ! ਇਕ ਨਜ਼ਰ ਇੱਧਰ ਵੀ,----ਅਮਲੋਹ ਸ਼ਹਿਰ ਦੇ ਬੁੱਗਾ ਬੱਸ ਅੱਡੇ ਨੇੜੇ ਸੜਕ 'ਤੇ ਲੰਮੇ ਸਮੇਂ ਤੋਂ ਖੜ੍ਹਦੇ ਆ ਰਹੇ ਗੰਦੇ ਪਾਣੀ ਕਾਰਨ ਦੁਕਾਨਦਾਰ ਤੇ ਆਮ ਲੋਕ ਪ੍ਰੇਸ਼ਾਨ

ਵੱਖ-ਵੱਖ ਦੁਕਾਨਦਾਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | <br/> ਅਮਲੋਹ ਸ਼ਹਿਰ ਵਿਖੇ ਸੜਕ ਉੱਪਰ ਖੜ੍ਹੇ ਗੰਦੇ ਪਾਣੀ ਵਿਚੋਂ ਲੰਘਦੇ ਹੋਏ ਲੋਕ | (ਸੱਜੇ) ਕੁਝ ਮਹੀਨੇ ਪਹਿਲਾਂ ਬਣਾਈ ਇੱਕ ਸੜਕ ਉੱਪਰ ਵੀ ਪਾਣੀ ਖੜ੍ਹਨ ਕਰਕੇ ਪਏ ਖੱਡਿਆਂ ਦਾ ਦਿ੍ਸ਼ | ਤਸਵੀਰਾਂ: ਕੇਵਲ ਸਿੰਘ <br/> 02-03-2026
ਅਮਲੋਹ, 1 ਮਾਰਚ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਬੁੱਗਾ ਬੱਸ ਅੱਡੇ ਨੇੜੇ ਸਥਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਦੀ ਮਾਰਕੀਟ ਦੇ ਸਾਹਮਣੇ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਇਲਾਕੇ ਵਿਚ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ | ਸੜਕ 'ਤੇ ਲਗਾਤਾਰ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਨਾ ਸਿਰਫ਼ ਦੁਕਾਨਦਾਰਾਂ ਨੂੰ , ਸਗੋਂ ਰਾਹਗੀਰਾਂ ਅਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਲੋਕਾਂ ਦੇ ਅਨੁਸਾਰ ਇਹ ਸਮੱਸਿਆ ਕੋਈ ਨਵੀਂ ਨਹੀਂ, ਬਲਕਿ ਕਾਫ਼ੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ | ਕੁਝ ਸਮਾਂ ਪਹਿਲਾਂ ਇਸ ਦੇ ਨਾਲ ਲੱਗਦੀ ਸੜਕ ਨਵੀਂ ਬਣਾਈ ਗਈ ਸੀ, ਪਰ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਸਹੀ ਢੰਗ ਨਾਲ ਨਾ ਹੋਣ ਕਰਕੇ ਸੜਕ ਵਿਚ ਵੀ ਖੱਡੇ ਪੈ ਗਏ ਹਨ ਅਤੇ ਵਾਹਨ ਚਲਾਉਣਾ ਖ਼ਤਰਨਾਕ ਬਣ ਗਿਆ ਹੈ | ਬਾਰਸ਼ ਹੋਣ 'ਤੇ ਹਾਲਤ ਹੋਰ ਵੀ ਬਦਤਰ ਹੋ ਜਾਂਦੀ ਹੈ ਅਤੇ ਲੋਕਾਂ ਲਈ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਗੰਦੇ ਪਾਣੀ ਦੀ ਸਮੱਸਿਆ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ | ਗ੍ਰਾਹਕ ਗੰਦੇ ਪਾਣੀ ਅਤੇ ਬਦਬੂ ਕਾਰਨ ਦੁਕਾਨਾਂ ਅੱਗੇ ਰੁਕਣ ਤੋਂ ਕਤਰਾਉਂਦੇ ਹਨ | ਕਈ ਵਾਰ ਗਾਹਕ ਵਾਪਸ ਮੁੜ ਜਾਂਦੇ ਹਨ, ਜਿਸ ਨਾਲ ਵਪਾਰ ਨੂੰ ਨੁਕਸਾਨ ਪਹੁੰਚਦਾ ਹੈ | ਇਕ ਦੁਕਾਨਦਾਰ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਕਈ ਵਾਰ ਨਗਰ ਕੌਂਸਲ ਅਮਲੋਹ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਹਾਲੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲਿਆ | ਲੋਕਾਂ ਨੇ ਦੱਸਿਆ ਕਿ ਨਗਰ ਕੌਂਸਲ ਵਲੋਂ ਕਦੇ-ਕਦੇ ਪਾਣੀ ਦਾ ਟੈਂਕਰ ਭੇਜ ਕੇ ਖੜ੍ਹਾ ਪਾਣੀ ਸਾਫ਼ ਕਰ ਦਿੱਤਾ ਜਾਂਦਾ ਹੈ, ਪਰ ਕੁਝ ਹੀ ਸਮੇਂ ਬਾਅਦ ਫਿਰ ਉਹੀ ਹਾਲਤ ਬਣ ਜਾਂਦੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਟੈਂਕਰ ਨਾਲ ਪਾਣੀ ਚੁੱਕਣਾ ਸਥਾਈ ਹੱਲ ਨਹੀਂ ਹੈ, ਇਸ ਨਾਲ ਸਮੱਸਿਆ ਦਾ ਮੁੱਢਲਾ ਹੱਲ ਨਹੀਂ ਹੁੰਦਾ | ਲੋੜ ਇਸ ਗੱਲ ਦੀ ਹੈ ਕਿ ਪੱਕੀ ਨਿਕਾਸੀ ਪ੍ਰਣਾਲੀ ਤਿਆਰ ਕੀਤੀ ਜਾਵੇ ਤਾਂ ਜੋ ਪਾਣੀ ਸੜਕ 'ਤੇ ਖੜ੍ਹਾ ਨਾ ਰਹੇ | ਰਾਹਗੀਰਾਂ ਨੇ ਵੀ ਆਪਣੀ ਨਾਰਾਜ਼ਗੀ ਜਤਾਈ | ਉਨ੍ਹਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਵਿਚੋਂ ਲੰਘਣ ਨਾਲ ਕੱਪੜੇ ਗੰਦੇ ਹੋ ਜਾਂਦੇ ਹਨ ਅਤੇ ਵਾਹਨ ਵੀ ਖ਼ਰਾਬ ਹੁੰਦੇ ਹਨ | ਸਕੂਲ ਜਾਣ ਵਾਲੇ ਬੱਚਿਆਂ ਨੂੰ ਖ਼ਾਸ ਤੌਰ 'ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੇ ਕੱਪੜੇ ਅਤੇ ਜੁੱਤੇ ਗੰਦੇ ਹੋ ਜਾਂਦੇ ਹਨ | ਕਈ ਵਾਰ ਫਿਸਲਣ ਕਾਰਨ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ | ਸਥਾਨਕ ਲੋਕਾਂ ਨੇ ਕਿਹਾ ਕਿ ਵੱਖ-ਵੱਖ ਸਰਕਾਰਾਂ ਬਦਲ ਗਈਆਂ ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ | ਚੋਣਾਂ ਦੌਰਾਨ ਉਮੀਦਵਾਰ ਵੋਟਾਂ ਮੰਗਣ ਤਾਂ ਆ ਜਾਂਦੇ ਹਨ, ਪਰ ਬਾਅਦ ਵਿਚ ਇਲਾਕੇ ਦੀ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾਂਦਾ | ਇਸ ਮੌਕੇ ਦੁਕਾਨਦਾਰ ਮੋਹਨ ਸਿੰਘ, ਹਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਆਮ ਲੋਕਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਅਮਲੋਹ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਗੰਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆ ਰਹੀਆਂ ਦਿੱਕਤਾਂ ਤੋਂ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਟਿੱਪਰ ਦੀ ਲਪੇਟ 'ਚ ਆਉਣ ਨਾਲ ਸਾਬਕਾ ਫ਼ੌਜੀ ਦੀ ਮੌਤ ਅਗਲੀ ਖ਼ਬਰ ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਸ਼ਾਮਿਲ ਹੋ ਕੇ ਮਹਾਂ ਰੈਲੀ ਨੂੰ ਇਤਿਹਾਸਕ ਬਣਾਇਆ-ਰਾਮਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।