09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਦੇ ਲੋੜਵੰਦ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਸਰਪੰਚ ਪਰਵਿੰਦਰ ਸੌਂਢਾ

ਪਿੰਡ ਸੌਂਢਾ ਦੇ 'ਆਪ' ਆਗੂ ਤੇ ਸਰਪੰਚ ਪਰਵਿੰਦਰ ਸਿੰਘ ਇਲਾਕਾ ਵਾਸੀਆਂ ਦੇ ਸਿਹਤ ਯੋਜਨਾ ਦੇ ਕਾਰਡ ਬਣਾਉਣ ਮੌਕੇ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 03-03-2026
ਫ਼ਤਹਿਗੜ੍ਹ ਸਾਹਿਬ, 2 ਮਾਰਚ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ, ਜਿਸ ਸਦਕਾ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਤੇ ਹੁਣ ਪੰਜਾਬ ਸਰਕਾਰ ਦੁਆਰਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤਹਿਤ ਮੁੱਖ ਮੰਤਰੀ ਸਿਹਤ ਯੋਜਨਾ ਚਲਾ ਕੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਤੇ ਸਰਪੰਚ ਪਰਵਿੰਦਰ ਸਿੰਘ ਸੌਂਢਾ ਨੇ ਪਿੰਡ ਦੇ ਲੋਕਾਂ ਦੇ ਸਿਹਤ ਯੋਜਨਾ ਦੇ ਕਾਰਡ ਬਣਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸਰਪੰਚ ਪਰਵਿੰਦਰ ਸੌਂਢਾ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਦੇ ਸਿਹਤ ਯੋਜਨਾ ਦੇ ਕਾਰਡ ਬਿਨਾਂ ਕਿਸੇ ਪੱਖਪਾਤ ਤੋਂ ਬਣਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਲੋੜਵੰਦ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਸਕੇ | ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਜਦੋਂ ਇਲਾਜ ਤੋਂ ਵਾਂਝਾ ਰਹਿ ਜਾਂਦਾ ਸੀ, ਉਹ ਇਸ ਯੋਜਨਾ ਰਾਹੀਂ ਆਪਣਾ ਇਲਾਜ ਕਰਵਾ ਸਕੇਗਾ, ਇਸ ਯੋਜਨਾ ਦਾ ਲਾਭ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮਿਲੇਗਾ, ਜਿਸ ਦਾ ਭੁਗਤਾਨ ਸੂਬਾ ਸਰਕਾਰ ਸਿੱਧੇ ਤੌਰ 'ਤੇ ਕਰੇਗੀ | ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਇਲਾਕੇ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ, ਜਿਸ ਸਦਕਾ ਲੋਕ 'ਆਪ' ਦੀਆਂ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ, ਮਨਦੀਪ ਸਿੰਘ, ਬਲਜਿੰਦਰ ਕੌਰ, ਮਨਪ੍ਰੀਤ ਕੌਰ (ਸਾਰੇ ਪੰਚ), ਰਜਿੰਦਰ ਸਿੰਘ ਰਾਜੀ, ਪਰਵੀਰ ਸਿੰਘ, ਮੇਜਰ ਸਿੰਘ, ਜਸਪ੍ਰੀਤ ਸਿੰਘ ਰਿੰਤੂ, ਤੇਜਿੰਦਰ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਨਿਰਮਲ ਸਿੰਘ ਸਕੱਤਰ, ਚਰਨਜੀਤ ਸਿੰਘ, ਸੋਨੂੰ ਸਿੰਘ, ਰਾਮ ਸਿੰਘ, ਟਹਿਲ ਸਿੰਘ, ਬੱਬੂ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ ਸਕੱਤਰ, ਜਗਮੋਹਨ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਪਰਵਿੰਦਰ ਸਿੰਘ ਤੇ ਪ੍ਰਧਾਨ ਬੇਅੰਤ ਸਿੰਘ ਆਦਿ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ 'ਚ ਫ਼ੇਲ੍ਹ ਸਾਬਤ ਹੋਈ-ਭੁੱਟਾ ਅਗਲੀ ਖ਼ਬਰ ਰਜਨੀਸ਼ ਅਰੋੜਾ ਨੇ ਐੱਸ. ਡੀ. ਐੱਮ. ਮਜੀਠਾ ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।