09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

'ਆਪ' ਸਰਕਾਰ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ 'ਚ ਫ਼ੇਲ੍ਹ ਸਾਬਤ ਹੋਈ-ਭੁੱਟਾ

ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਜਥੇਦਾਰ ਹਰਭਜਨ ਸਿੰਘ ਚਨਾਰਥਲ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ | ਤਸਵੀਰ: ਨਿਰਭੈ ਸਿੰਘ <br/> 03-03-2026
ਜਖਵਾਲੀ, 2 ਮਾਰਚ (ਨਿਰਭੈ ਸਿੰਘ)-ਪੰੰਜਾਬ ਵਿਚ ਇਸ ਵੇਲੇ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ ਕਿਉਂਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ ਹੈ ਜਿਸ ਕਾਰਨ ਰੋਜਾਨਾਂ ਹੀ ਦਿਨ ਦਿਹਾੜੇ ਕਤਲੋਗਾਰਤ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸੂਬੇ ਦੇ ਅਮਨ ਪਸੰਦ ਨਾਗਰਿਕ ਆਪਣੇ ਆਪ ਨੂੰ ਅਸਰੁਖਿਅਤ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਚਨਾਰਥਲ ਵਿਖੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਭਜਨ ਸਿੰਘ ਚਨਾਰਥਲ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਸਰਕਲ ਪ੍ਰਧਾਨ ਲਖਵੀਰ ਸਿੰਘ ਸਰਣਾ ਤੇ ਜਗਤਾਰ ਸਿੰਘ ਗੁਣੀਆ ਮਾਜਰਾ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਲੋਕਾਂ ਦਾ ਭਰਵਾਂ ਇਕੱਠ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ | ਆਗੂਆਂ ਨੇ ਕਿਹਾ ਕਿ ਸੂਬੇ ਦੇ ਵਿਗੜ ਚੁੱਕੇ ਅਮਨ ਸ਼ਾਂਤੀ ਦੇ ਮਾਹੌਲ ਨੂੰ ਮੁੜ ਤੋਂ ਲੀਹਾਂ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸੱਤ੍ਹਾ ਵਿਚ ਲਿਆਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਰਵੀਥਪਾਲ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਚਰਨ ਸਿੰਘ ਸੂਬੇਦਾਰ, ਅਮਰੀਕ ਸਿੰਘ, ਜੱਸਾ ਸੂਗੜ, ਲਖਵੀਰ ਸਿੰਘ ਸਰਾਣਾ, ਜਗਤਾਰ ਸਿੰਘ ਗੁਣੀਆਂ ਮਾਜਰਾ, ਯਾਦਵਿੰਦਰ ਸਿੰਘ ਰਾਜਾ, ਜਸਮੇਲ ਸਿੰਘ ਰਾਜਾ, ਜਤਿੰਦਰ ਸਿੰਘ ਜੌਲੀ, ਸੁਖਦੇਵ ਸਿੰਘ ਮਿਸਤਰੀ, ਜੈਪਾਲ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ, ਬਿੱਲੂ ਸੂਬੇਦਾਰ, ਤਰਸੇਮ ਸਿੰਘ ਸੂਬੇਦਾਰ, ਜਥੇਦਾਰ ਗੁਰਮੀਤ ਸਿੰਘ, ਸਤਨਾਮ ਸਿੰਘ, ਗਗਨਾ ਰਾਮਗੜ੍ਹੀਆ, ਸਿਕੰਦਰ ਸਿੰਘ, ਰੂਪ ਚੰਦ, ਡਾ. ਪੱਪੂ, ਬਲਵਿੰਦਰ ਸਿੰਘ ਖ਼ਜ਼ਾਨਚੀ ਗੁਰਦੁਆਰਾ ਸਾਹਿਬ, ਤਰਸੇਮ ਸਿੰਘ, ਗੁਰਮੇਲ ਸਿੰਘ ਗੇਲੀ, ਜਸਵੀਰ ਸਿੰਘ ਛਲੇੜੀ ਕਲਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਉੱਪਰ ਜਮ੍ਹਾਂ ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਲੋਕਾਂ ਨੇ ਕੌਂਸਲ ਖ਼ਿਲਾਫ਼ ਲਗਾਇਆ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਦੇ ਲੋੜਵੰਦ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਸਰਪੰਚ ਪਰਵਿੰਦਰ ਸੌਂਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।