09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸੜਕ ਉੱਪਰ ਜਮ੍ਹਾਂ ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਲੋਕਾਂ ਨੇ ਕੌਂਸਲ ਖ਼ਿਲਾਫ਼ ਲਗਾਇਆ ਧਰਨਾ

ਅਜੀਤ ਡੈਸਕ 03-03-2026
ਅਮਲੋਹ, 2 ਮਾਰਚ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਬੁੱਗਾ ਬੱਸ ਸਟੈਂਡ ਤੋਂ ਮੇਨ ਬਾਜ਼ਾਰ ਨੂੰ ਜਾਂਦੀ ਸੜਕ 'ਤੇ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਅੱਜ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਨਗਰ ਕੌਂਸਲ ਅਮਲੋਹ ਖ਼ਿਲਾਫ਼ ਧਰਨਾ ਲਗਾ ਕੇ ਜਮ ਕੇ ਨਾਅਰੇਬਾਜ਼ੀ ਕੀਤੀ | ਰੋਸ ਪ੍ਰਗਟਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਸੜਕ ਨੂੰ ਦੋਵੇਂ ਪਾਸਿਉਂ ਬੰਦ ਕਰਕੇ ਜਾਮ ਲਗਾ ਦਿੱਤਾ | ਧਰਨੇ ਵਿਚ ਭਾਜਪਾ ਦੇ ਸੀਨੀਅਰ ਨੇਤਾ ਪ੍ਰਦੀਪ ਗਰਗ, ਬਲਜੀਤ ਸਿੰਘ ਪੇਸ਼ੀ, ਕੌਂਸਲਰ ਜਸਵਿੰਦਰ ਸਿੰਘ ਬਿੰਦਰ ਅਤੇ ਸ਼ਿੰਗਾਰਾ ਸਿੰਘ ਰੁੜਕੀ ਨੇ ਸ਼ਿਰਕਤ ਕੀਤੀ | ਆਗੂਆਂ ਨੇ ਦੁਕਾਨਦਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਨਾਕਾਮ ਰਹੀ ਹੈ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਕਈ ਵਾਰ ਨਗਰ ਕੌਂਸਲ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਦੁਕਾਨਦਾਰੀ ਪ੍ਰਭਾਵਿਤ ਹੋ ਰਹੀ ਹੈ ਅਤੇ ਗਾਹਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੌਕੇ 'ਤੇ ਐਸ.ਡੀ.ਐਮ. ਅਮਲੋਹ ਤਰਨਜੋਤ ਸਿੰਘ ਵਾਲੀਆ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਜਲਦੀ ਹੱਲ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਅਧਿਆਪਕਾਂ ਨੇ ਹਲਕਾ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਕੀਤਾ ਵਿਖਾਵਾ ਅਗਲੀ ਖ਼ਬਰ 'ਆਪ' ਸਰਕਾਰ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ 'ਚ ਫ਼ੇਲ੍ਹ ਸਾਬਤ ਹੋਈ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।