09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਧਿਆਪਕਾਂ ਨੇ ਹਲਕਾ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਕੀਤਾ ਵਿਖਾਵਾ

ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਵਿਖਾਵਾ ਕਰਦੇ ਹੋਏ ਅਧਿਆਪਕ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੰਦੇ ਹੋਏ | ਤਸਵੀਰਾਂ: ਕਰਨ <br/> 03-03-2026
ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਅਧਿਆਪਕਾਂ ਦੇ ਵੱਡੇ ਇਕੱਠ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਦੇ ਸਰਹਿੰਦ ਰੋਡ ਸਥਿੱਤ ਦਫ਼ਤਰ ਦਾ ਘਿਰਾਓ ਕਰਕੇ ਜ਼ਬਰਦਸਤ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਮੁੱਖ ਮੰਤਰੀ ਦੇ ਨਾਂਅ ਰੋਸ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਸੁਖਵਿੰਦਰ ਸਿੰਘ ਚਾਹਲ, ਜੋਸ਼ੀਲ ਤਿਵਾੜੀ, ਲਛਮਣ ਸਿੰਘ ਨਬੀਪੁਰ, ਜਸਪਾਲ ਸਿੰਘ ਢੀਂਡਸਾ, ਜਗਵਿੰਦਰ ਸਿੰਘ ਗਰੇਵਾਲ, ਹਰਜੀਤ ਸਿੰਘ ਜੁਨੇਜਾ ਅਤੇ ਕੁਲਜੀਤ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਐਨ.ਸੀ.ਟੀ.ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਦੇ ਹੋਏ 1 ਸਤੰਬਰ 2025 ਦੇ ਫ਼ੈਸਲੇ ਕਾਰਨ ਸਭ ਅਧਿਆਪਕਾਂ 'ਤੇ ਬੇਲੋੜੀ ਟੈੱਟ ਦੀ ਸ਼ਰਤ ਥੋਪ ਦਿੱਤੀ ਗਈ ਹੈ | ਇਸ ਸਮੇਂ ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਐਨ.ਸੀ.ਟੀ.ਈ. ਦੇ ਨੋਟੀਫ਼ਿਕੇਸ਼ਨ ਦੀ ਅਣਦੇਖੀ ਕਰਕੇ 1 ਸਤੰਬਰ 2025 ਨੂੰ ਸਾਰੇ ਅਧਿਆਪਕਾਂ ਤੇ ਥੋਪੇ ਟੈੱਟ ਦੇ ਗੈਰ ਸੰਵਿਧਾਨਿਕ ਫ਼ੈਸਲੇ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਐਨ.ਸੀ.ਟੀ.ਈ. ਵਲੋਂ ਨਿਰਧਾਰਿਤ ਕੀਤੀਆਂ ਯੋਗਤਾਵਾਂ ਅਤੇ ਸਮੇਂ-ਸਮੇਂ 'ਤੇ ਵੱਖ-ਵੱਖ ਟੈਸਟਾਂ ਦੀ ਮੈਰਿਟ ਅਨੁਸਾਰ ਨਿਯੁਕਤ ਕੀਤੇ ਗਏ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਦਾਖਲ ਕੀਤੀ ਜਾਵੇ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ ਦੀਆਂ ਤੁਰੰਤ ਪਦਉੱਨਤੀਆਂ ਕੀਤੀਆਂ ਜਾਣ, ਟੈੱਟ ਲਾਗੂ ਹੋਣ ਤੋਂ ਪਹਿਲਾਂ ਉਪਰੋਕਤ ਪ੍ਰਕਿਰਿਆ ਰਾਹੀਂ ਨਿਯੁਕਤ ਅਧਿਆਪਕਾਂ 'ਤੇ 8 ਮਾਰਚ ਦੇ ਜਬਰੀ ਥੋਪੇ ਟੈੱਟ ਦਾ ਟੈਸਟ ਰੱਦ ਕੀਤਾ ਜਾਵੇ ਅਤੇ ਇਨ੍ਹਾਂ ਅਧਿਆਪਕਾਂ 'ਤੇ 15 ਮਾਰਚ ਨੂੰ ਮੁੱਢਲੀ ਨਿਯੁਕਤੀ ਲਈ ਲਿਆ ਜਾ ਰਿਹਾ ਟੈੱਟ ਥੋਪਣਾ ਬੰਦ ਕੀਤਾ ਜਾਵੇ | ਆਗੂਆਂ ਨੇ ਦੱਸਿਆ ਕਿ ਅੱਜ ਸਮੁੱਚੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਮੌਕੇ ਰਾਜੇਸ਼ ਕੁਮਾਰ ਅਮਲੋਹ, ਸਪਿੰਦਰ ਸਿੰਘ ਖਮਾਣੋਂ, ਬੇਅੰਤ ਸਿੰਘ ਭਾਂਬਰੀ, ਜਗਤਾਰ ਸਿੰਘ ਫੈਜੁੱਲਾਪੁਰ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ ਖੇੜਾ, ਰਣਜੀਤ ਸਿੰਘ ਬਰਵਾਲੀ, ਜਤਿੰਦਰ ਸਿੰਘ, ਜਸਵਿੰਦਰ ਸਿੰਘ ਸੈਦਪੁਰੀਆ, ਸਤਿੰਦਰ ਸਿੰਘ, ਸੁਖਜੀਤ ਕੌਰ, ਮਨਜੀਤ ਸਿੰਘ, ਬਲਵੰਤ ਸਿੰਘ ਟਿਵਾਣਾ, ਰਾਜਿੰਦਰ ਸਿੰਘ ਰਾਜਨ, ਆਸ਼ੂਤੋਸ਼ ਧੀਮਾਨ, ਬਲਵੀਰ ਸਿੰਘ ਮੁੱਲਾਂਪੁਰ, ਗੁਲਸ਼ਨ ਕੁਮਾਰ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਟਿੱਬੀ, ਗੁਰਿੰਦਰਪਾਲ ਸਿੰਘ, ਗੁਰਦੀਪ ਸਿੰਘ, ਅਮਰਜੀਤ ਪਾਲ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਤਰਨਜੀਤ ਸਿੰਘ, ਚਰਨਜੀਤ ਸਿੰਘ, ਪ੍ਰੇਮਜੀਤ ਸਿੰਘ, ਪ੍ਰਭਜੋਤ ਕੌਰ, ਸੰਦੀਪ ਕੌਰ, ਬਲਜੀਤ ਕੌਰ, ਗੁਰਿੰਦਰ ਕੌਰ, ਸੰਦੀਪ ਕੌਰ, ਕਮਲਜੀਤ ਕੌਰ ਆਦਿ ਆਗੂ ਅਤੇ ਅਧਿਆਪਕ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਜਨਰਲ ਬਾਡੀ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸੜਕ ਉੱਪਰ ਜਮ੍ਹਾਂ ਗੰਦੇ ਪਾਣੀ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਲੋਕਾਂ ਨੇ ਕੌਂਸਲ ਖ਼ਿਲਾਫ਼ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।