09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਡੀ.ਬੀ.ਯੂ. ਵਿਖੇ ਬੈਂਕਿੰਗ ਉਦਯੋਗ 'ਚ ਡਿਜੀਟਲ ਧੋਖਾਧੜੀ ਜਾਗਰੂਕਤਾ ਬਾਰੇ ਸੈਮੀਨਾਰ

ਮੁੱਖ ਮਹਿਮਾਨ ਰਾਜੇਸ਼ ਰੰਜਨ ਨੂੰ ਸਨਮਾਨਿਤ ਕਰਦੇ ਹੋਏ ਚਾਂਸਲਰ ਡਾ. ਜ਼ੋਰਾ ਸਿੰਘ | ਅਜੀਤ ਤਸਵੀਰ <br/> 03-03-2026
ਮੰਡੀ ਗੋਬਿੰਦਗੜ੍ਹ, 2 ਮਾਰਚ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਵਿਖੇ ਬੈਂਕ ਆਫ਼ ਇੰਡੀਆ ਵਲੋਂ 'ਬੈਂਕਿੰਗ ਉਦਯੋਗ ਵਿਚ ਡਿਜੀਟਲ ਧੋਖਾਧੜੀ ਬਾਰੇ ਜਾਗਰੂਕਤਾ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਦੇ ਨਿੱਘੇ ਸਵਾਗਤ ਨਾਲ ਹੋਈ | ਇਸ ਮੌਕੇ ਮੁੱਖ ਮਹਿਮਾਨ ਬੈਂਕ ਆਫ਼ ਇੰਡੀਆ ਦੇ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਮੈਨੇਜਰ ਰਾਜੇਸ਼ ਰੰਜਨ ਸਨ, ਜਿਨ੍ਹਾਂ ਨੇ ਜਾਗਰੂਕਤਾ ਸੈਸ਼ਨ ਦਾ ਸੰਚਾਲਨ ਕੀਤਾ | ਇਸ ਮੌਕੇ 'ਤੇ ਮਹਿਮਾਨਾਂ ਵਿਚ ਕੁਮਾਰ ਪ੍ਰਮੋਦ ਸਿੰਘ, ਸਹਾਇਕ ਜਨਰਲ ਮੈਨੇਜਰ, ਅਮਨਦੀਪ ਸਿੰਘ, ਮੈਨੇਜਰ ਤੇ ਅਮਨ ਗੁਲੇਰੀਆ, ਸਹਾਇਕ ਮੈਨੇਜਰ ਸ਼ਾਮਿਲ ਸਨ | ਇਸ ਮੌਕੇ ਯੂਨੀਵਰਸਿਟੀ ਦੇ ਸੀ.ਐਫ.ਓ. ਅਮਰ ਸ਼ਰਮਾ ਵੀ ਮੌਜੂਦ ਸਨ | ਸੈਮੀਨਾਰ ਦੌਰਾਨ ਮੁੱਖ ਮਹਿਮਾਨ ਨੇ ਡਿਜੀਟਲ ਧੋਖਾਧੜੀ ਦੀਆਂ ਵੱਧਦੀਆਂ ਚਿੰਤਾਵਾਂ ਨੂੰ ਉਜਾਗਰ ਕੀਤਾ ਅਤੇ ਬੈਂਕਿੰਗ ਵਿਚ ਸਾਈਬਰ ਸੁਰੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਮੌਕੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਰਸਮੀ ਸਵਾਗਤ ਭਾਸ਼ਣ ਦਿੱਤਾ, ਜਿਸ ਵਿਚ ਡਿਜੀਟਲ ਵਿੱਤੀ ਧੋਖਾਧੜੀ ਵਿਰੁੱਧ ਚੌਕਸੀ ਅਤੇ ਰੋਕਥਾਮ ਰਣਨੀਤੀਆਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਗਿਆ | ਸੈਮੀਨਾਰ ਦੀ ਸਮਾਪਤੀ ਇਕ ਇੰਟਰੈਕਟਿਵ ਸਵਾਲ-ਜਵਾਬ ਸੈਸ਼ਨ ਨਾਲ ਹੋਈ, ਜਿਸ ਨਾਲ ਇਹ ਪ੍ਰੋਗਰਾਮ ਸਾਰੇ ਹਾਜ਼ਰੀਨ ਲਈ ਬਹੁਤ ਜਾਣਕਾਰੀ ਭਰਪੂਰ ਅਤੇ ਲਾਭਦਾਇਕ ਬਣਿਆ |
ਪਿਛਲੀ ਖ਼ਬਰ 'ਅਜੀਤ' ਉਪ ਦਫ਼ਤਰ ਦੇ ਆਪ੍ਰੇਟਰ ਨਰਜਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਲੱਗ ਰਹੀ ਇੰਡਸਟਰੀ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਿੱਧ ਹੋ ਰਹੀ-ਵਿਧਾਇਕ ਲਖਵੀਰ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।