08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਜ਼ੂਆਲੋਜੀ ਵਿਭਾਗ ਨੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

ਅਜੀਤ ਡੈਸਕ 03-03-2026
ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵਲੋਂ ਰੋਹਾਂਡਾ ਹਿਮਾਚਲ ਪ੍ਰਦੇਸ਼ ਵਿਖੇ ਦੋ ਰੋਜ਼ਾ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਜ਼ੂਆਲੋਜੀ ਤੇ ਖੇਤੀਬਾੜੀ ਵਿਭਾਗ ਦੇ ਕੁੱਲ 23 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਦੀ ਕਦਰ ਕਰਨਾ, ਵਾਤਾਵਰਨ ਦੀ ਸਮਝ ਪ੍ਰਦਾਨ ਕਰਨਾ ਅਤੇ ਜੈਵਿਕ ਵਿਭਿੰਨਤਾ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ, ਕਿਉਂਕਿ ਇਹ ਕਿਤਾਬੀ ਗਿਆਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵੀ ਵਾਧਾ ਹੁੰਦਾ ਹੈ | ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨਾ, ਲੀਡਰਸ਼ਿਪ ਦੇ ਗੁਣ, ਆਪਸੀ ਸਹਿਯੋਗ ਅਤੇ ਟੀਮ ਪ੍ਰਬੰਧਨ ਦੀ ਭਾਵਨਾ ਪੈਦਾ ਕਰਨਾ ਸੀ | ਇਸ ਦੌਰੇ ਦੌਰਾਨ ਵਿਭਾਗ ਦੇ ਡਾ. ਹਰਸਿਮਰਨਜੀਤ ਸਿੰਘ ਅਤੇ ਪ੍ਰੋ. ਪਰਵੀਨ ਨੇ ਵਿਦਿਆਰਥੀਆ ਦਾ ਮਾਰਗਦਰਸ਼ਨ ਕੀਤਾ |
ਪਿਛਲੀ ਖ਼ਬਰ ਨੀਰਜ ਮਲਹੋਤਰਾ ਦੂਸਰੀ ਵਾਰ ਭਾਵਿਪ ਸ਼ਾਖਾ ਬਸੀ ਪਠਾਣਾਂ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਾਬਾ ਕਰਮਗਿਰੀ ਦੀ ਯਾਦ 'ਚ ਪਿੰਡ ਭਗੜਾਣਾ ਵਿਖੇ ਵਿਸ਼ਾਲ ਭੰਡਾਰਾ ਤੇ ਛਿੰਝ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।