04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ਼ਿਲ੍ਹਾ ਹਸਪਤਾਲ 'ਚ ਵਿਸ਼ਵ ਹੀਅਰਿੰਗ ਦਿਵਸ ਮੌਕੇ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ

ਅਜੀਤ ਡੈਸਕ 04-03-2026
ਫ਼ਤਹਿਗੜ੍ਹ ਸਾਹਿਬ, 3 ਮਾਰਚ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਕੰਨਾਂ ਦਾ ਵਿਸ਼ੇਸ਼ ਚੈੱਕਅਪ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ | ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਕੰਨਾਂ ਦੀ ਸਾਂਭ ਸੰਭਾਲ ਤੇ ਬੋਲ਼ੇਪਣ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ | ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਕੰਨ ਸਰੀਰ ਦਾ ਮਹੱਤਵਪੂਰਨ ਅੰਗ ਹਨ | ਇਸ ਲਈ ਇਨ੍ਹਾਂ ਦੀ ਦੇਖਭਾਲ ਅਤਿ ਜ਼ਰੂਰੀ ਹੁੰਦੀ ਹੈ, ਜੇਕਰ ਸਾਵਧਾਨੀ ਨਾ ਰੱਖੀ ਜਾਵੇ ਤਾਂ ਬੋਲ਼ੇਪਣ ਦੀ ਸਮੱਸਿਆ ਹੋ ਸਕਦੀ ਹੈ |
ਨੱਕ, ਕੰਨ, ਗਲੇ ਦੇ ਮਾਹਿਰ ਡਾ. ਸੰਦੀਪ ਕੌਰ ਅਤੇ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਬੋਲ਼ੇਪਣ ਦਾ ਮੁੱਖ ਕਾਰਨ ਬਚਪਨ ਦੇ ਰੋਗ, ਤੇਜ ਆਵਾਜ਼, ਦੂਸ਼ਿਤ ਵਾਤਾਵਰਨ, ਕੰਨਾਂ ਵਿਚ ਨੁਕੀਲੀ ਚੀਜ਼ ਮਾਰਨ, ਦੁਰਘਟਨਾ, ਗਰਭ ਅਵਸਥਾ ਜਾਂ ਜਨਮ ਦੌਰਾਨ ਹੋਣ ਵਾਲੇ ਰੋਗਾਂ ਕਾਰਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਹਾਈਰਿਸਕ ਕੇਸਾਂ ਵਿਚ ਨਵਜੰਮੇ ਬੱਚੇ ਦੀ ਸੁਣਨ ਸ਼ਕਤੀ ਦੀ ਜਾਂਚ ਜਲਦ ਤੋਂ ਜਲਦ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋੜ ਪੈਣ 'ਤੇ ਇਲਾਜ ਜਲਦ ਸ਼ੁਰੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ ਲੋਕਾਂ ਵਿਚ ਸੁਣਨ ਸ਼ਕਤੀ ਦੇ ਕਮਜ਼ੋਰ ਹੋਣ ਦਾ ਵੱਡਾ ਕਾਰਨ ਬਣ ਰਿਹਾ ਹੈ, ਇਸ ਲਈ ਸਾਨੂੰ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਅਤੇ ਹੈੱਡਫ਼ੋਨ ਦੀ ਉੱਚੀ ਆਵਾਜ਼ ਪ੍ਰਤੀ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ | ਇਸ ਮੌਕੇ 'ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਔਰਤ ਰੋਗਾਂ ਦੇ ਮਾਹਿਰ ਡਾ. ਨੀਰੂ ਸਿਆਲ, ਡਾ. ਸੰਪਨ ਅਤਰੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਅਨਿਲ ਭਾਰਤਵਾਜ, ਐਲ.ਐਚ.ਵੀ. ਜਸਵਿੰਦਰ ਕੌਰ, ਏ.ਐਨ.ਐਮ. ਮਹਿਤਾਬ ਬੇਗਮ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਨੇ ਜੱਲੋਵਾਲ ਸਕੂਲ 'ਚ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।