21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੋਰਡੀਆ ਸੰਸਥਾਨ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ

ਕੋਰਡੀਆ 'ਚ ਔਰਤ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਦਾ ਦਿ੍ਸ਼ | ਅਜੀਤ ਤਸਵੀਰ <br/> 08-03-2026
ਸੰਘੋਲ, 7 ਮਾਰਚ (ਪਰਮਵੀਰ ਸਿੰਘ ਧਨੋਆ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਅੰਤਰ ਰਾਸ਼ਟਰੀ ਔਰਤ ਦਿਵਸ ਗਲੋਬਲ ਇੰਡੀਅਨ ਆਰਗਨਾਈਜ਼ੇਸ਼ਨ (ਜੀਓ) ਦੇ ਸਹਿਯੋਗ ਨਾਲ ਮਨਾਇਆ ਗਿਆ | ਕੋਰਡੀਆ ਸੰਸਥਾ ਦੇ ਕਾਰਜਕਾਰੀ ਟਰੱਸਟੀ ਤੇ ਜੀਓ ਐਜੂਕੇਸ਼ਨ ਕਾਊਾਸਿਲ ਦੇ ਚੇਅਰਮੈਨ ਡਾ. ਉਰਮਿਲ ਵਰਮਾ ਨੇ ਸਮੂਹ ਔਰਤਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਮਾਜ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ | ਇਸ ਮੌਕੇ 'ਤੇ ਦੇਸ਼ ਵਿਦੇਸ਼ ਤੋਂ ਉੱਘੀਆਂ ਔਰਤਾਂ ਨੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ | ਦੱਖਣੀ ਅਫ਼ਰੀਕਾ ਤੋਂ ਆਰਥਿਕ ਸਲਾਹਕਾਰ ਰੀਟਾ ਅਬਰਾਹਮ ਨੇ ਔਰਤਾਂ ਨੂੰ ਗ਼ਰੀਬੀ ਅਤੇ ਕੁਪੋਸ਼ਣ ਤੋਂ ਛੁਟਕਾਰਾ ਪਾਉਣ ਵਾਸਤੇ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਨੀਦਰਲੈਂਡ ਨਾਲ ਸਬੰਧਿਤ ਪੇਟ ਵੈਨ ਡੀ ਨੇ ਕਿਹਾ ਕਿ ਸਮਾਜ ਨੂੰ ਸੁੰਦਰ ਰੂਪ ਦੇਣ ਵਿਚ ਔਰਤਾਂ ਦਾ ਬਹੁਤ ਵੱਡਾ ਯੋਗਦਾਨ ਹੈ | ਜੀਓ ਦੀ ਮੈਂਬਰ ਅਤੇ ਅਮਰੀਕਾ ਨਾਲ ਸਬੰਧਿਤ ਮਿਨੀ ਗੁਲੇਰੀਆ ਨੇ ਕਿਹਾ ਕਿ ਵਿਸ਼ਵ ਭਰ ਦੀਆਂ ਮਹਾਨ ਅਤੇ ਬਹਾਦਰ ਔਰਤਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ | ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਨੀਲਮ ਚਾਵਲਾ ਨੇ ਔਰਤਾਂ ਨੂੰ ਸਮਾਜਿਕ ਬੁਰਾਈਆਂ ਨਾਲ ਲੜਨ ਲਈ ਪ੍ਰੇਰਿਤ ਕੀਤਾ | ਸੀਨੀਅਰ ਨੇਤਾ ਪੂਨਮ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਕੋਰਡੀਆ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ. ਰਾਜਬੀਰ ਸਿੰਘ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਔਰਤਾਂ ਦਾ ਆਦਰ ਸਤਿਕਾਰ ਕਰਨ ਤੋਂ ਇਲਾਵਾ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਸੰਸਥਾਨ ਵਲੋਂ ਇਸ ਮੌਕੇ ਔਰਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਪਿ੍ੰਸੀਪਲ ਡਾ. ਜਯੋਤੀ ਸ਼ਰਮਾ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ | ਇਸ ਮੌਕੇ ਰਵਿੰਦਰ ਰਾਣਾ, ਪਰਵੀਨ ਰਾਣਾ, ਸੁਖਵਿੰਦਰ ਕੌਰ, ਡਾ. ਰਵੀ ਪ੍ਰਕਾਸ਼ ਮਿਸ਼ਰਾ, ਮਹਿਲਾ ਰੁਸਤਮ ਦੇਵੀ, ਬਲਵਿੰਦਰ ਕੌਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪਟਿਆਲੇ ਅਤੇ ਫ਼ਤਹਿਗੜ੍ਹ ਸਾਹਿਬ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਆਈ.ਟੀ.ਆਈ. ਬਸੀ ਪਠਾਣਾਂ 'ਚ ਸੀ.ਐਮ. ਦੀ ਯੋਗਸ਼ਾਲਾ ਨੂੰ ਦੋ ਸਾਲ ਪੂਰੇ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।