26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਲਾਲਾ ਲਾਜਪਤ ਰਾਏ ਸੀਨੀ.ਸੈਕੰ. ਸਕੂਲ ਬਸੀ ਪਠਾਣਾਂ ਦਾ ਸਾਲਾਨਾ ਨਤੀਜਾ ਸ਼ਾਨਦਾਰ

ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਦੇ ਐਲਾਨੇ ਨਤੀਜੇ ਦੌਰਾਨ ਅੱਵਲ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਪ੍ਰਦੀਪ ਕੁਮਾਰ ਅਤੇ ਸਮੂਹ ਸਟਾਫ਼ | ਅਜੀਤ ਤਸਵੀਰ <br/> 29-03-2026
ਬਸੀ ਪਠਾਣਾਂ, 28 ਮਾਰਚ (ਪੱਤਰ ਪ੍ਰੇਰਕ)-ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਦਾ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਤੱਕ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਖ਼ੁਸ਼ੀ ਦੇ ਮੌਕੇ 'ਤੇ ਪਿ੍ੰਸੀਪਲ ਪ੍ਰਦੀਪ ਕੁਮਾਰ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਦੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਨਕੇਸ਼ ਜਿੰਦਲ, ਮੈਨੇਜਰ ਅਸ਼ੋਕ ਧੀਮਾਨ, ਜਨਰਲ ਸਕੱਤਰ ਪ੍ਰਦੀਪ ਮਲਹੋਤਰਾ ਅਤੇ ਟਰੱਸਟ ਦੇ ਮੈਂਬਰਾਂ ਨੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਸਕੂਲ ਦਾ ਮਾਣ ਵਧਿਆ ਹੈ | ਸ੍ਰੀ ਜਿੰਦਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ ਅਤੇ ਵਿਦਿਆਰਥੀਆਂ ਨੇ ਵੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਚੰਗੇ ਨਤੀਜੇ ਹਾਸਲ ਕੀਤੇ ਹਨ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਪੜਾਈ ਸਮੇਤ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈ ਕੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੱਤੀ ਗਈ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੀ ਲੀਡਰਸ਼ਿਪ ਵਲੋਂ ਜੋਗਿੰਦਰ ਮੈਣੀ ਦਾ ਸੂਬਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।