26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਭਗਵੰਤ ਮਾਨ ਦੇ ਨਾਂਅ ਦਿੱਤਾ ਮੰਗ-ਪੱਤਰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਦੇ ਹੋਏ | ਤਸਵੀਰ: ਕਰਨ <br/> 29-03-2026
ਫ਼ਤਹਿਗੜ੍ਹ ਸਾਹਿਬ, 28 ਮਾਰਚ (ਬਲਜਿੰਦਰ ਸਿੰਘ)-ਨਵੀਂ ਅਨਾਜ ਮੰਡੀ ਸਰਹਿੰਦ ਵਿਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਐਸ.ਡੀ.ਐਮ ਨੂੰ ਪੰਜਾਬ ਦੀਆਂ 6 ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਪਿਛਲੇ ਤਿੰਨ ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਦੀ ਹੱਦ 'ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ | ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਵਲੋਂ ਸੂਬੇ ਵਿਚ ਸਰਕਾਰ ਬਣਨ 'ਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਨਸ਼ੇ ਦੇ ਕਾਰੋਬਾਰ ਨੂੰ ਨਕੇਲ ਪਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਗਿਆ ਸੀ, ਪਰ 'ਆਪ' ਸਰਕਾਰ ਦੇ 4 ਸਾਲ ਪੂਰੇ ਹੋ ਚੁੱਕੇ ਹਨ ਅਤੇ ਉਕਤ ਮੰਗਾਂ ਦਾ ਅਜੇ ਤੱਕ ਨਿਪਟਾਰਾ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੰਜਾਬ ਵਿਚ ਚਿੱਟੇ ਦੇ ਵੱਧ ਰਹੇ ਪ੍ਰਕੋਪ ਨੂੰ ਨੱਥ ਪਾਈ ਜਾਵੇ | ਉਨ੍ਹਾਂ ਕਿਹਾ ਕਿ ਚੋਰਾਂ ਵਲੋਂ ਦਿਨ-ਰਾਤ ਕਿਸਾਨਾਂ ਦੇ ਖੇਤਾਂ 'ਚ ਮੋਟਰਾਂ ਦੀਆਂ ਕੇਬਲ ਚੋਰੀਆਂ, ਪਸ਼ੂਆਂ ਦੀਆਂ ਚੋਰੀਆਂ ਅਤੇ ਰਸਤਿਆਂ ਵਿਚ ਲੁੱਟਾਂ ਖੋਹਾਂ ਹੋ ਰਹੀਆਂ ਹਨ, ਇਨ੍ਹਾਂ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਭੈੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪ੍ਰਸ਼ਾਸਨ ਨੂੰ ਸਖ਼ਤ ਆਦੇਸ਼ ਦਿੱਤੇ ਜਾਣ | ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਅਦਾਰਿਆਂ ਵਿਚ ਰਿਸ਼ਵਤਖ਼ੋਰੀ ਬਹੁਤ ਵੱਧ ਚੁੱਕੀ ਹੈ, ਸਰਕਾਰ ਇਸ ਦਾ ਵੀ ਕੋਈ ਤੁਰੰਤ ਹੱਲ ਕਰੇ | ਇਸ ਮੌਕੇ 'ਤੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਖ਼ਜ਼ਾਨਚੀ ਬਲਦੀਪ ਸਿੰਘ ਬਧੌਛੀ, ਜਥੇਬੰਦਕ ਸਕੱਤਰ ਗੋਲੂ ਪੰਜੋਲੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੌਰ, ਗੁਰਜੀਤ ਸਿੰਘ ਧਤੌਂਦਾ, ਗੁਰਦੀਪ ਸਿੰਘ ਸਰਹਿੰਦ ਅਤੇ ਗੁਰਦੀਪ ਸਿੰਘ ਪੰਜੋਲੀ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਗੋਬਿੰਦਗੜ੍ਹ ਤੇ ਨਸਰਾਲੀ ਦੇ ਸਰਕਾਰੀ ਸਕੂਲਾਂ ਵਿਖੇ 'ਮੈਗਾ ਮਾਪੇ-ਅਧਿਆਪਕ ਮਿਲਣੀ' ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਆਧੁਨਿਕ ਥੈਰੇਪੀ ਜੰਤਰ ਕੀਤੇ ਸਥਾਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।